BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੂੰ 'ਸ਼੍ਰੋਮਣੀ ਸੇਵਾ ਰਤਨ' ਦੀ ਉਪਾਧੀ ਮਿਲਣ 'ਤੇ ਖੁਸ਼ੀ ਦੀ ਲਹਿਰ

ਤਲਵੰਡੀ ਸਾਬੋ, 29 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ 'ਸ਼੍ਰੋਮਣੀ ਸੇਵਾ ਰਤਨ' ਦੀ ਉਪਾਧੀ ਮਿਲਣ ਨਾਲ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਦੇਗਸਰ ਬੇਰ ਸਾਹਿਬ ਦੇ ਨਾਲ ਨਾਲ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬਾਬਾ ਬਲਬੀਰ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ 'ਸ਼੍ਰੋਮਣੀ ਸੇਵਾ ਰਤਨ' ਦੀ ਉਪਾਧੀ ਨਾਲ ਸਨਮਾਨਿਤ ਕਰਨ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗੁ: ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਛੋਟਾ ਸਿੰਘ ਤੇ ਮੁੱਖ ਪ੍ਰਬੰਧਕਾਂ ਵਿੱਚੋਂ ਬਾਬਾ ਕਾਕਾ ਸਿੰਘ, ਭਾਈ ਮੋਹਣ ਸਿੰਘ ਬੰਗੀ, ਭਾਈ ਗੁਰਪ੍ਰੀਤ ਸਿੰਘ ਝੱਬਰ, ਭਾਈ ਜਗਸੀਰ ਸਿੰਘ ਮਾਂਗੇਆਣਾ, ਗੁ: ਬੇਰ ਸਾਹਿਬ ਦੇਗਸਰ ਦੇ ਮੁੱਖ ਸੇਵਾਦਾਰ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨ: ਸਕੱ: ਤੇ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ, ਮੌਜੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ, ਇਲਾਕੇ ਦੇ ਮੋਹਤਬਰ ਆਗੂ ਬਲਵੀਰ ਸਿੰਘ ਸਿੱਧੂ, ਕਾਂਗਰਸ ਦੇ ਸੂਬਾ ਸਕੱ:  ਰਣਬੀਰ ਸਿੰਘ ਸਿੱਧੂ, ਸੀਨ: ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ, ਸੀਨ: ਅਕਾਲੀ ਆਗੂ ਬਾਬੂ ਸਿੰਘ ਮਾਨ, ਸੁਖਬੀਰ ਸਿੰਘ ਚੱਠਾ ਹਲਕਾ ਪ੍ਰਧਾਨ ਯੂਥ ਅਕਾਲੀ ਦਲ, ਗੁਰਤਿੰਦਰ ਸਿੰਘ ਰਿੰਪੀ ਸਾਬਕਾ ਪ੍ਰਧਾਨ ਨਗਰ ਪੰਚਾਇਤ, ਅਵਤਾਰ ਮੈਨੂੰਆਣਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਮਾਨਸ਼ਾਹੀਆ ਸਾਬਕਾ ਕੌਂਸਲਰ ਆਦਿ ਸਖਸ਼ੀਅਤਾਂ ਨੇ ਬੁੱਢਾ ਦਲ ਮੁਖੀ ਨੂੰ ਇਸ ਉਪਾਧੀ ਦਾ ਅਸਲ ਹੱਕਦਾਰ ਦੱਸਦਿਆਂ ਉਨਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਦਾ ਕੋਟਾਨਿ ਕੋਟਿ ਧੰਨਵਾਦ ਕੀਤਾ।

No comments: