BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਸ਼ੁਰੂ, 470 ਲੜਕੀਆਂ ਦੇ ਲਗਾਏ ਗਏ ਟੀਕੇ

ਪੰਜਾਬ ਸਰਕਾਰ ਵੱਲੋਂ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਕਾਰਨ ਇਹ ਪ੍ਰੋਗਰਾਮ ਕੀਤਾ ਪੋਸਟਪੌਂਡ
ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 7ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਦੇ ਟੀਕੇ ਲਗਾਏ ਗਏ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਅੱਜ ਜਿਨ੍ਹਾਂ ਲੜਕੀਆਂ ਪਿਛਲੇ ਸਾਲ ਐੱਚ. ਪੀ. ਵੀ. ਦਾ ਪਹਿਲਾ ਟੀਕਾ ਲੱਗਿਆ ਸੀ, ਉਹਨਾਂ ਨੂੰ ਟੀਕੇ ਦੀ ਦੂਜੀ ਖੁਰਾਕ ਲਗਾਈ ਗਈ ਹੈ।
ਡਾ. ਸੁਮਿਤ ਬਾਂਸਲ ਨੋਡਲ ਅਫਸਰ ਐੱਚ. ਪੀ. ਵੀ. ਟੀਕਾਕਰਨ ਨੇ ਕਿਹਾ ਕਿ ਮਿਤੀ 9 ਨਵੰਬਰ ਨੂੰ ਸਾਰੇ ਹੀ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਟੀਕੇ ਲਗਾਏ ਜਾਣਗੇ ਅਤੇ ਮਿਤੀ 10  ਨਵੰਬਰ ਨੂੰ ਸਾਰੇ ਹੀ ਪ੍ਰਾਈਵੇਟ ਸਕੂਲਾਂ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਐੱਚ. ਪੀ. ਵੀ. ਦੇ ਟੀਕੇ ਲਗਾਏ ਜਾਣੇ ਸਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਦੇਖਦੇ ਹੋਏ ਮਿਤੀ 9 ਤੋਂ 11 ਨਵੰਬਰ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰਨ ਕਰਕੇ ਇਹ ਪ੍ਰੋਗਰਾਮ ਅਗਲੇ ਆਰਡਰ ਤੱਕ ਪੋਸਟਪੌਂਡ ਕਰ ਦਿੱਤਾ ਗਿਆ ਹੈ।
ਇਸ ਮੌਕੇ ਸ. ਤ੍ਰਿਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਇਹ ਟੀਕਾਕਰਨ ਲਈ 4 ਕਾਊਂਟਰ ਲਗਾਏ ਹਨ ਅਤੇ ਅੱਜ ਕੁੱਲ 470 ਲੜਕੀਆਂ ਨੂੰ ਟੀਕੇ ਲਗਾਏ ਗਏ ਹਨ। ਇਸ ਮੌਕੇ ਸ. ਸੁਖਦੇਵ ਸਿੰਘ ਐੱਸ. ਆਈ. ਸ੍ਰੀਮਤੀ ਬਲਵੀਰ ਕੌਰ, ਸ੍ਰੀਮਤੀ ਹਰਬੰਸ ਕੌਰ, ਸ. ਗੁਰਜੀਤ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਸ਼ਿਵਚਰਨ ਸਿੰਘ, ਸ. ਜਗਸੀਰ ਸਿੰਘ (ਸਾਰੇ ਮ. ਪ. ਹ. ਵ), ਸ੍ਰੀਮਤੀ ਕਰਮਜੀਤ ਕੌਰ ਨਰਸਿੰਗ ਸਿਸਟਰ ਅਤੇ ਸ. ਰਾਜਪ੍ਰਦੀਪ ਸਿੰਘ ਫਾਰਮਾਸਿਸਟ ਹਾਜ਼ਰ ਸਨ।

No comments: