BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਲਵੰਡੀ ਸਾਬੋ ਦੇ ਸਰਕਾਰੀ ਸਕੂਲ ਵਿਖੇ ਕੰਪਿਊਟਰ ਵਿਸ਼ੇ ਦਾ ਕੁਇਜ਼ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 30 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਪ੍ਰਿੰਸੀਪਲ ਸ਼ਰਨਪ੍ਰੀਤ ਕੌਰ ਦੀ ਪ੍ਰੇਰਨਾ ਸਦਕਾ ਦਸਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਕੰਪਿਊਟਰ ਵਿਸ਼ੇ ਦਾ ਆਨ ਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕੰਪਿਊਟਰ ਅਧਿਆਪਕਾਂ ਗੁਰਪ੍ਰੀਤ ਕੌਰ, ਮਨਦੀਪ ਸਿੰਘ ਅਤੇ ਗੁਰਮੇਲ ਸਿੰਘ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਦਿਲਚਸਪੀ ਅਤੇ ਉਤਸ਼ਾਹ ਨਾਲ ਭਾਗ ਲਿਆ। ਹਰੇਕ ਵਿਦਿਆਰਥੀ ਨੇ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਆਪਣੀ-ਆਪਣੀ ਸੂਝ ਮੁਤਾਬਿਕ ਪ੍ਰਸ਼ਨਾਂ ਦੇ ਉੱਤਰ ਦਿੱਤੇ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਇਸ ਨਾਲ ਸਾਡੀ ਜਾਣਕਾਰੀ ਵਿੱਚ ਬਹੁਤ ਵਾਧਾ ਹੋਇਆ ਹੈ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

No comments: