BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪ੍ਰੀ ਨਰਸਰੀ ਜਮਾਤਾਂ ਖੋਲ੍ਹੇ ਜਾਣ ਦੇ ਵਿਰੋਧ 'ਚ ਆਂਗਣਵਾੜੀ ਵਰਕਰਾਂ ਨੇ ਬਲਾਕ ਸਿੱਖਿਆ ਦਫਤਰ ਮੂਹਰੇ ਲਾਇਆ ਧਰਨਾ- ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਖੋਲ੍ਹੇ ਜਾਣ ਦੇ ਵਿਰੋਧ ਵਿੱਚ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਬਲਾਕ ਤਲਵੰਡੀ ਸਾਬੋ ਵਿਖੇ ਆਂਗਣਵਾੜੀ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਸਤਵੰਤ ਕੌਰ ਦੀ ਅਗਵਾਈ ਵਿੱਚ ਸਰਕਾਰ ਖਿਲ਼ਾਫ ਬਲਾਕ ਸਿੱਖਿਆ ਅਫਸਰ ਦੇ ਦਫਤਰ ਮੂਹਰੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿਰਾਂ 'ਤੇ ਕਾਲੀਆਂ ਚੁੰਨੀਆਂ ਅਤੇ ਹੱਥਾਂ ਵਿੱਚ ਕਾਲੇ ਝੰਡੇ ਫੜ੍ਹ ਕਿ ਇਸਨੂੰ ਕਾਲੇ ਦਿਵਸ ਮਨਾਇਆ ਗਿਆ। ਧਰਨੇ ਦੌਰਾਨ ਆਂਗਣਵਾੜੀ ਵਰਕਰਾਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ ਜੰਮ ਕਿ ਨਾਅਰੇਬਾਜ਼ੀ ਵੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸਤਵੰਤ ਕੌਰ ਨੇ ਕਿਹਾ ਕਿ ਉਹ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਕਿਸੇ ਵੀ ਕੀਮਤ 'ਤੇ ਸਰਕਾਰੀ ਸਕੂਲਾਂ ਵਿੱਚ ਨਹੀਂ ਜਾਣ ਦੇਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਤੋਂ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ ਖੋਲੀਆਂ ਗਈਆਂ ਹਨ, ਜ਼ਿੰਨ੍ਹਾਂ ਦਾ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਭਾਰੀ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਜ਼ਬਰਦਸਤੀ ਸਾਡੇ ਤੋਂ ਆਂਗਣਵਾਂੜੀ ਸੈਂਟਰਾਂ ਦੇ ਬੱਚੇ ਖੋਹੇ ਜਾ ਰਹੇ ਹਨ।ਉਨ੍ਹਾਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਇਹ ਫੈਸਲਾ ਵਾਪਸ ਲਿਆ ਜਾਵੇ। ਪ੍ਰਦਰਸ਼ਨਕਾਰੀਆਂ ਨੇੇ ਦੱਸਿਆ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਮੰਤਰੀ ਰਜ਼ੀਆ ਸੁਲਤਾਨਾ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਆਂਗਨਵਾੜੀ ਸੈਂਟਰ ਨੂੰ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣ ਦਾ ਭਰੋਸਾ ਦਿੱਤਾ ਸੀ ਪਰ ਸਰਕਾਰ ਨੇ ਫਿਰ ਤੋਂ ਸਕੂਲਾਂ ਵਿੱਚ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ।ਉਹਨਾਂ ਮੰਗ ਕੀਤੀ ਆਂਗਣਵਾੜੀ ਯੂਨੀਅਨ ਦੀ ਮੰਤਰੀ ਨਾਲ ਹੋਈ ਮੀਟਿੰਗ ਦਾ ਨੋਟੀਫਿਕਸ਼ਨ ਤੁਰੰਤ ਜਾਰੀ ਕਰੇ ਨਹੀਂ ਤਾਂ 15 ਦਿਨ ਦੇ ਸਮੇਂ ਤੋਂ ਬਾਅਦ ਯੂਨੀਅਨ ਵੱਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਸਰਕਾਰ ਨੂੰ ਆਪਣਾ ਹੱਕ ਖੋਹਣ ਨਹੀਂ ਦਵਾਂਗੇ ਤੇ ਜੇ ਲੋੜ ਪਈ ਤਾਂ ਅਸੀਂ ਜੇਲ੍ਹ ਭਰੋ ਅੰਦੋਲਨ ਤੋਂ ਵੀ ਪਿੱਛੇ ਨਹੀਂ ਹਟਾਂਗੇ।
ਧਰਨੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ, ਜਸਵਿੰਦਰ ਕੌਰ, ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ, ਮੀਤ ਪ੍ਰਧਾਨ ਸੁਰਜੀਤ ਕੌਰ ਬੰਗੀ, ਮੀਤ ਪ੍ਰਧਾਨ ਬਲਜੀਤ ਕੌਰ ਜੱਜਲ, ਬਲਵਿੰਦਰ ਕੌਰ ਜੱਜਲ, ਸਰਕਲ ਪ੍ਰਧਾਨ ਇੰਰਜੀਤ ਕੌਰ ਰਾਮਾਂ, ਸਵਰਨਜੀਤ ਕੌਰ ਸ਼ੇਖਪੁਰਾ, ਕੁਲਵਿੰਦਰ ਕੌਰ ਭਾਗੀਵਾਂਦਰ, ਮਨਜੀਤ ਕੌਰ ਕਲਾਲਵਾਲਾ, ਰਮਾਂ ਰਾਣੀ ਸੀਂਗੋ ਅਤੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।

No comments: