BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਫਿਯੂਜਨ ਮੁਕਾਬਲੇ ਵਿੱਚ ਗਰੇਸ ਪਬਲਿਕ ਸਕੂਲ ਨੇ ਕੀਤਾ ਪਹਿਲਾ ਸਥਾਨ ਹਾਸਲ

ਜੰਡਿਆਲਾ ਗੁਰੂ 8 ਨਵੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਇਥੋਂ ਦੇ ਅੰਮ੍ਰਿਤਸਰ ਇੰਜੀਨਿਅਰਿੰਗ ਕਾਲਜ ਵਿੱਚ ਹੋਏ ਫਿਯੂਜਨ ਮੁਕਾਬਲੇ ਵਿੱਚ ਗਰੇਸ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਜੇ ਐਸ ਰੰਧਾਵਾ ਨੇ ਦਸਿਆ ਕਿ ਅੰਮ੍ਰਿਤਸਰ ਇੰਜਿਨੀਅਰਿੰਗ ਕਾਲਜ ਵਿੱਚ ਕੋਲਾਜ ਮੇਕਿੰਗ ਅਤੇ ਜੰਕਯਾਰਡ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਡਾਇਰੈਕਟਰ ਜੇ ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਮੈਡਲ 'ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਮੈਨੇਜਮੈਂਟ ਵਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ।

No comments: