BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਟੂਰਨਾਮੈਂਟ ਵਿੱਚ ਮਾਰੀਆਂ ਮੱਲਾਂ

ਜੰਡਿਆਲਾ ਗੁਰੂ 15 ਨਵੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ ਨੇ ਵਾਲੀਬਾਲ ਟੂਰਨਾਮੈਂਟ ਵਿੱਚ ਅੰਡਰ 17 ਸਾਲ ਦੇ ਵਰਗ ਵਿਚ ਤੀਸਰਾ ਅਤੇ ਅੰਡਰ 19 ਸਾਲ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸਬੰਧੀ ਗਲ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇ ਐਸ ਰੰਧਾਵਾ ਨੇ ਦੱਸਿਆ ਕੇ ਪਰਵਿੰਦਰ ਐਮੇਚਿਉਰ ਅਕੈਡਮੀ ਅਮ੍ਰਿਤਸਰ ਵੱਲੋਂ 5ਵਾਂ ਜੂਨੀਅਰ 'ਤੇ ਸੀਨੀਅਰ ਵਰਗ ਦੇ ਵਾਲੀਬਾਲ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿਤ ਹਾਸਲ ਕੀਤੀ 'ਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਜਿਤ ਉਪਰੰਤ ਖਿਡਾਰੀਆਂ ਦੇ ਸਕੂਲ ਪੁਜਣ ਤੇ ਸਕੂਲ ਦੀ ਮੈਨੇਜਿੰਗ ਕਮੇਟੀ, ਐਮ ਡੀ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ ਅਤੇ ਵਧਾਈ ਦਿੱਤੀ।

No comments: