BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਤਲਵੰਡੀ ਸਾਬੋ, 15 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਬੀਤੇ ਦਿਨੀ ਲੁਧਿਆਣਾ ਵਿਖੇ ਖੇਡੇ ਗਏ ਰਾਜ ਪੱਧਰੀ ਤਾਈਕਮਾਡੋ ਖੇਡ ਮੁਕਾਬਲਿਆਂ ਵਿੱਚ 'ਵਰਸਿਟੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਅਤੇ ਫਿਜੀਕਲ ਐਜੂਕੇਸ਼ਨ ਕਾਲਜ ਦੇ ਡੀਨ ਡਾ. ਰਵਿੰਦਰ ਸੂਮਲ ਨੇ ਦੱਸਿਆ ਕਿ 18ਵੀਂ ਸਟੇਟ ਤਾਂਈਕਮਾਡੋ ਚੈਪੀਅਨਸ਼ਿਪ ਵਿੱਚ 'ਵਰਸਿਟੀ ਦੇ ਵਿਦਿਆਰਥੀ ਵਿਜੇ ਕੁਮਾਰ (ਬੀ. ਪੀ. ਈ. ਐਸ) ਨੇ ਸੋਨ ਤਗਮਾ, ਹੁਸਨਾ (ਬੀ. ਪੀ. ਐੱਡ) ਸੋਨ ਤਮਗਾ, ਮੋਹਿਤ ਕੁਮਾਰ (ਬੀ. ਪੀ. ਐੱਡ) ਚਾਂਦੀ ਤਗਮਾ, ਦੀਪਕ ਗੋਰੰਗ (ਬੀ. ਪੀ. ਐੱਡ) ਕਾਸੀ ਤਗਮਾ, ਰਾਜਵਿੰਦਰ ਸਿੰਘ (ਬੀ. ਪੀ. ਐੱਡ) ਸਿਲਵਰ ਮੈਡਲ, ਬਿਨਸਰ ਕੁਮਾਰ (ਬੀ.ਪੀ.ਐਂਡ) ਚਾਂਦੀ ਤਗਮਾ ਅਤੇ ਕੁਲਦੀਪ ਸਿੰਘ (ਬੀ. ਪੀ. ਈ. ਐਸ) ਕਾਸੀ ਤਗਮਾ ਹਾਸਿਲ ਕੀਤਾ।
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਡਾ. ਰਵਿੰਦਰ ਸੂਮਲ ਸਮੂਹ ਸਟਾਫ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਨਾਲ ਹੀ ਉਨਾਂ ਸਾਰੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਖੇਡਾਂ ਵਿੱਚ ਵੱਧ ਚੱੜ ਕੇ ਹਿੱਸਾ ਲੈਣ ਦੀ ਸਲਾਹ ਦਿੱਤੀ ਤਾਂ ਜੋ ਵਿਦਿਆਰਥੀਆਂ ਦੀ ਸਰਵਪੱਖੀ ਸ਼ਖਸ਼ੀਅਤ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪੇ੍ਰਰਿਆ।

No comments: