BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬ ਵਿੱਚ ਇੰਦਰਾ ਗਾਂਧੀ ਦਾ ਬੁੱਤ ਲਾਉਣ ਦਾ ਫੈਸਲਾ ਸਿੱਖਾਂ ਦੇ ਜਖਮਾਂ ਨੂੰ ਕੁਰੇਦਣ ਵਾਲਾ-ਜਥੇ. ਗਿਆਨੀ ਹਰਪ੍ਰੀਤ ਸਿੰਘ

ਕਿਹਾ ਸੂਬੇ ਵਿੱਚ ਇੰਦਰਾ ਗਾਂਧੀ ਦਾ ਬੁੱਤ ਲਾਉਣਾ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ
ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਾਕਾ ਨੀਲਾ ਤਾਰਾ ਵਰਗੀ ਫੌਜੀ ਕਾਰਵਾਈ ਦੌਰਾਨ ਸਿੱਖਾਂ ਦੇ ਜਾਨ ਤੋਂ ਵੀ ਪਿਆਰੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਵਾਉਣ ਅਤੇ ਹਜਾਰਾਂ ਸਿੱਖਾਂ ਦੀ ਸ਼ਹਾਦਤ ਦੀ ਜਿੰਮੇਵਾਰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਲਾਉਣ ਦਾ ਸਿਆਸੀ ਲੋਕਾਂ ਵੱਲੋਂ ਕੀਤਾ ਗਿਆ ਐਲਾਨ ਸਿੱਖਾਂ ਦੇ ਜਖਮਾਂ ਨੂੰ ਕੁਰੇਦਣ ਵਾਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸਿੰਘ ਸਾਹਿਬ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਨਾ ਕੇਵਲ ਸਾਕਾ ਨੀਲਾ ਤਾਰਾ ਵਰਗੀ ਫੌਜੀ ਕਾਰਵਾਈ ਲਈ ਇੰਦਰਾ ਗਾਂਧੀ ਨੂੰ ਜਿੰਮੇਵਾਰ ਮੰਨਦੇ ਹਨ ਸਗੋਂ 1984 ਵਿੱਚ ਹਜਾਰਾਂ ਸਿੱਖਾਂ ਦੀ ਸ਼ਹਾਦਤ ਦੀ ਜਿੰਮੇਵਾਰ ਵੀ ਉਸੇ ਨੂੰ ਹੀ ਮੰਨਦੇ ਹਨ। ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਸਿੱਖਾਂ ਨੂੰ ਨਾ ਭਰੇ ਜਾਣ ਵਾਲੇ ਜਖਮ ਦਿੱਤੇ ਗਏ ਸਨ ਤੇ ਹੁਣ ਇੰਦਰਾ ਗਾਂਧੀ ਦਾ ਬੁੱਤ ਪੰਜਾਬ ਵਿੱਚ ਲਾਉਣ ਦਾ ਐਲਾਨ ਕਰਕੇ ਇਨਾਂ ਜਖਮਾਂ ਨੂੰ ਫਿਰ ਕੁਰੇਦਣ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਸਿੰਘ ਸਾਹਿਬ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਸਿੱਖਾਂ ਦੇ ਜਜਬਾਤਾਂ ਨਾਲ ਖਿਲਵਾੜ ਹਨ ਜਿਨਾਂ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀ ਕਰ ਸਕਦੇ। ਉਨਾਂ ਨੇ ਬਿਆਨ ਦੇਣ ਵਾਲੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਸ਼ਾਂਤੀ ਤੇ ਸਿੱਖਾਂ ਦੇ ਜਜਬਾਤਾਂ ਨਾਲ ਖਿਲਵਾੜ ਬੰਦ ਕਰਨ ਪਹਿਲਾਂ ਹੀ ਸ਼ਾਂਤੀ ਬਹਾਲੀ ਲਈ ਸੂਬਾ ਵਾਸੀਆਂ ਨੂੰ ਬੜੀ ਵੱਡੀ ਕੀਮਤ ਅਦਾ ਕਰਨੀ ਪਈ ਹੈ।

No comments: