BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੋਲੇਵਾਲਾ ਦਾ ਅਗਾਂਹ ਵਧੂ ਕਿਸਾਨ ਅਮਰੀਕ ਸਿੰਘ ਪਿਛਲੇ ਕਈ ਸਾਲਾਂ ਤੋਂ ਨਹੀਂ ਸਾੜ ਰਿਹਾ ਤੋਂ ਝੋਨੇ ਦੀ ਪਰਾਲੀ

ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਪੰਜਾਬ ਸਰਕਾਰ ਚੋਪਰ 'ਤੇ ਸਬਸਿਡੀ ਮਹੁੱਈਆ ਕਰਵਾਏ- ਕਿਸਾਨ ਆਗੂ
ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਗੋਲੇਵਾਲਾ ਦੇ ਅਗਾਂਹ ਵਧੂ ਕਿਸਾਨ ਅਮਰੀਕ ਸਿੰਘ ਤੇ ਸਾਬਕਾ ਸਰਪੰਚ ਹਰਭਜਨ ਸਿੰਘ ਪਿਛਲੇ ਕਈ ਸਾਲਾਂ ਤੋਂ ਲਗਭਗ 40 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਬਣ ਰਹੇ ਹਨ। ਇਸੇ ਨੂੰ ਲੈ ਕੇ ਪਿੰਡ ਗੋਲੇਵਾਲਾ ਦੇ ਅਗਾਂਹ ਵਧੂ ਕਿਸਾਨ ਅਮਰੀਕ ਸਿੰਘ ਤੇ ਸਾਬਕਾ ਸਰਪੰਚ ਹਰਭਜਨ ਸਿੰਘ ਨੇ ਪਰਾਲੀ ਨਾ ਸਾੜ ਕੇ ਖੇਤਾਂ ਵਿੱਚ ਹੀ ਨਸ਼ਟ ਕਰਨ ਦਾ ਪਿਛਲੇ ਕਈ ਸਾਲਾਂ ਦਾ ਤਜਰਬਾ ਹੋਰ ਕਿਸਾਨਾਂ ਲਈ ਲਾਹੇਬੰਦ ਤੇ ਸਸਤਾ ਹੋਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਉਨਾਂ ਦਿਨੋ-ਦਿਨ ਵਾਤਾਵਰਨ ਵਿੱਚ ਹੁੰਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਆਪਣੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਫੈਸਲਾ ਕਰਕੇ ਉਨ੍ਹਾਂ ਖੇਤੀਬਾੜੀ ਮਹਿਕਮੇ ਵੱਲੋਂ ਸਿਫਾਰਿਸ਼ ਕੀਤੀ ਚੰਨੀ ਐਗਰੋ ਇੰਡਸਟਰੀਜ ਸਿਰੀਏਵਾਲਾ ਤੋਂ ਜੁਲਾਈ 2015 ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਕੱਟਣ ਵਾਲੀ ਮਸ਼ੀਨ 2 ਲੱਖ 30 ਹਜ਼ਾਰ ਵਿੱਚ ਖਰੀਦੀ ਸੀ ਜਿਹੜੀ ਕਿ ਝੋਨਾ ਕੱਟਣ ਤੋਂ ਬਾਅਦ ਝੋਨੇ ਦੇ ਕਰਚਿਆਂ ਨੂੰ ਪੈਡੀ ਸਟਰਾਅ ਚੌਪਰ ਗਰਾਈਂਡਰ ਨਾਲ ਛੋਟਾ-ਛੋਟਾ ਕਰ ਦਿੰਦੀ ਹੈ।
ਉਹਨਾਂ ਦੱਸਿਆ ਕਿ ਉਹ ਖੇਤਾਂ ਨੂੰ ਪਾਣੀ ਨਾਲ ਭਰ ਦਿੰਦੇ ਹਨ ਤੇ ਵੱਤਰ ਆਉਣ ਤੇ ਉਸਨੂੰ ਰੋਟਾਵੇਟਰ ਨਾਲ ਖੇਤ ਵਿੱਚ ਹੀ ਵਾਹ ਦਿੰਦੇ ਹਨ ਉਨ੍ਹਾਂ ਦੱਸਿਆ ਕਿ ਅੱਗ ਨਾ ਲਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਨਹੀਂ ਹੁੰਦਾ ਉੱਥੇੇ ਕਿਸਾਨਾਂ ਦੇ ਮਿੱਤਰ ਕੀੜੇ, ਪੰਛੀਆਂ ਦੇ ਆਲ੍ਹਣੇ ਵੀ ਅੱਗ ਵਿੱਚ ਸੜਨ ਨਾਲ ਕਿਸਾਨਾਂ ਦੀਆਂ ਫਸਲਾਂ 'ਤੇ ਜਿਆਦਾ ਵਾਇਰਸ ਤੇ ਜੀਵਾਣੂਆਂ ਦਾ ਹਮਲਾ ਹੁੰਦਾ ਹੈ ਅਤੇ ਅੱਗ ਨਾ ਲਾਉਣ ਨਾਲ ਅਗਲੀ ਹਾੜੀ ਦੀ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਇਸ ਲਈ ਉਨ੍ਹਾਂ ਜਿੱਥੇ ਹੋਰ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਅੱਗ ਨਾ ਲਾਉਣ ਬਾਰੇ ਅਪੀਲ ਕੀਤੀ ਉੱਥੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਜੇਕਰ ਸਰਕਾਰ ਵਾਤਾਵਰਨ ਨੂੰ ਸੁੱਧ ਬਣਾਉਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਅਜਿਹੀਆਂ ਮਸੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਏੇ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪਿੰਡ ਇਕਾਈ ਲਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਖਾਲਸਾ ਅਤੇ ਉਗਰਾਹਾਂ ਦੇ ਬਹੱਤਰ ਸਿੰਘ ਨੰਗਲਾ ਨੇ ਵੀ ਪੰਜਾਬ ਸਰਕਾਰ ਅਤੇ ਖੇਤੀਬਵਾੜੀ ਮਹਿਕਮੇ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਨਸ਼ਟ ਕਰਨ ਲਈ ਪੈਡੀ ਸਰਟਾਅ ਚੋਪਰ ਗਰਾਈਂਡਰ ਵਰਗੀਆਂ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਕਿਸਾਨ ਪਰਾਲੀ ਸਾੜਨ ਤੋਂ ਛੁਟਕਾਰਾ ਪਾ ਸਕਣ।

No comments: