BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਾਤਾ ਸਾਹਿਬ ਕੌਰ ਗਰਲਜ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਤਲਵੰਡੀ ਸਾਬੋ, 19 ਨਵੰਬਰ (ਗੁਰਜੰਟ ਸਿੰਘ ਨਥੇਹਾ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਲੀਗਲ ਏਡ ਸੈੱਲ ਦੇ ਸਹਿਯੋਗ ਨਾਲ ਕਾਨੂੰਨੀ ਸੇਵਾਵਾਂ ਸਬੰਧੀ ਇੱਕ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਦੋਰਾਨ ਮੁੱਖ ਮਹਿਮਾਨ ਸ੍ਰੀ ਮਨਦੀਪ ਮਿੱਤਲ ਸੀ. ਜੀ. ਐਮ. ਓ. ਅਤੇ ਸੈਕਟਰੀ ਜ਼ਿਲਾ ਲੀਗਲ ਸਰਵਿਸ ਅਥਾਰੋਟੀ ਅਤੇ ਵਿਸੇਸ ਮਹਿਮਾਨਾਂ ਵਿੱਚ ਸ. ਅਮਨਪ੍ਰੀਤ ਸਿੰਘ ਪੀ. ਸੀ. ਐਸ.ਫ਼ਸਿਵਲ ਜੱਜ ਸੀਨੀਅਰ ਡਿਵੀਜ਼ਨ, ਸ. ਗੁਰਦਰਸ਼ਨ ਸਿੰਘ ਪੀ. ਸੀ. ਐਸ.ਫ਼ਸਿਵਲ ਜੱਜ ਜੂਨੀਅਰ ਡਿਵੀਜ਼ਨ, ਐਵਡੋਕੇਟ ਸੰਜੀਵ ਲਹਿਰੀ ਪ੍ਰਧਾਨ ਬਾਰ ਐਸੋਸੀਏਸਨ ਸ਼ਾਮਿਲ ਸਨ।
ਸੈਮੀਨਾਰ ਦੀ ਸ਼ੁਰੂਆਤ ਵਿੱਚ ਕਾਲਜ ਵਿਖੇ ਸਥਾਪਿਤ ਲੀਗਲ ਏਡ ਕਲੀਨਿਕ ਦੇ ਨੋਡਲ ਅਫਸਰ ਪ੍ਰੋ. ਹਰਲੀਨ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਹਨਾਂ ਕਾਲਜ ਦੇ ਪਿਛੋਕੜ ਅਤੇ ਸੰਸਥਾ ਵਿਖੇ ਲੀਗਲ ਏਡ ਨਾਲ ਸਬੰਧਿਤ ਸਮੇਂ ਸਮੇਂ ਸਿਰ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ. ਮਨਦੀਪ ਮਿੱਤਲ ਹੋਰਾਂ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਉਦਾਹਰਨਾਂ ਦੇ ਕੇ ਵਿਦਿਆਰਥਣਾਂ ਨੂੰ ਸਮਾਜਿਕ ਪੱਧਰ 'ਤੇ ਬਦਲਾਵ ਲਿਆਉਣ ਲਈ ਪ੍ਰੇਰਿਤ ਕੀਤਾ। ਸ. ਅਮਨਪ੍ਰੀਤ ਸਿੰਘ ਪੀ. ਸੀ. ਐਸ. ਅਤੇ ਸ. ਗੁਰਦਰਸ਼ਨ ਸਿੰਘ ਪੀ. ਸੀ. ਐਸ. ਨੇ ਵਿਦਿਆਰਥਣਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਸੁਚੇਤ ਕਰਦਿਆਂ, ਮੁਫਤ ਲੀਗਲ ਸਹਾਇਤਾ ਬਾਰੇ ਜਾਣਕਾਰੀ ਦਿੱਤੀ।
ਇਹਨਾਂ ਦੇ ਨਾਲ-ਨਾਲ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ. ਸੰਜੀਵ ਕੁਮਾਰ ਲਹਿਰੀ, ਐਡਵੋਕੇਟ ਅਵਤਾਰ ਸਿੰਘ ਸਿੱਧੂ ਅਤੇ ਸਤਿੰਦਰਪਾਲ ਸਿੰਘ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ। ਸੈਮੀਨਾਰ ਦੇ ਅੰਤ ਵਿੱਚ ਸੰਸਥਾ ਦੇ ਵਾਈਸ ਪ੍ਰਿੰਸੀਪਲ ਡਾ. ਮਨੋਰਮਾ ਸਮਾਘ ਨੇ ਆਏ ਹੋਏ ਮਹਿਮਾਨਾਂ ਦਾ ਕਾਲਜ ਪਹੁੰਚਣ ਅਤੇ ਵਿਦਿਆਰਥਣਾਂ ਨੂੰ ਉਹਨਾਂ ਦੇ ਹੱਕਾਂ ਸਬੰਧੀ ਦਿਸ਼ਾ ਨਿਰਦੇਸ਼ ਦੇਣ ਹਿੱਤ ਸਹਾਈ ਹੋਣ ਵਾਲੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਕਾਲਜ ਸਟਾਫ ਮੈਂਬਰਜ਼ ਪ੍ਰੋ. ਸ਼ਾਲਿਨੀ ਸਹਿਗਲ, ਡਾ. ਕੁਲਦੀਪ ਕੌਰ, ਪ੍ਰੋ. ਜੋਤੀ ਸੰਧੂ, ਡਾ. ਨੀਤੂ ਰਾਣੀ, ਪ੍ਰੋ. ਹਰਜੀਤ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਪੁਸ਼ਵਿੰਦਰ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਮਲਕਿੰਦਰ ਸਿੰਘ, ਪ੍ਰੋ. ਗੁਰਮੀਤ ਕੌਰ ਅਤੇ ਪ੍ਰੋ. ਮਨਦੀਪ ਕੌਰ ਮੌਜੂਦ ਸਨ।

No comments: