BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ

ਜੰਡਿਆਲਾ ਗੁਰੂ, 3 ਨਵੰਬਰ (ਕੰਵਲਜੀਤ ਸਿੰਘ, ਪਰਗਟ ਸਿੰਘ)- ਸਥਾਨਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੂਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ 'ਚ ਸ਼ਹਿਰ  ਦੇ ਵੱਖ-ਵੱਖ ਸਕੂਲਾਂ ਦੇ ਬੱਚੇ ਪੂਰੀ ਡਰੈਸ 'ਚ ਨਗਰ ਕੀਰਤਨ ਵਿੱਚ ਹਿੱਸਾ ਲਿਆ। ਇਸ ਸ਼ੁੱਭ ਅਵਸਰ ਮੌਕੇ ਸਥਾਨਕ ਸ਼ਹਿਰ ਵਾਸੀਆਂ ਵੱਲੋਂ ਬਹੁਤ ਸ਼ਰਧਾ ਨਾਲ ਵੱਖ-ਵੱਖ ਥਾਵਾਂ ਤੇ ਫਰੂਟ,ਚਾਹ, ਪਕੌੜਿਆਂ 'ਤੇ ਦਾਲ ਫੁਲਕੇ ਦੇ ਲੰਗਰ ਲਗਾਏ ਗਏ ਸਨ। ਜਗ੍ਹਾ ਜਗ੍ਹਾ 'ਤੇ ਸ਼ਰਧਾ ਪੂਰਵਕ ਸਵਾਗਤੀ ਗੇਟ ਸਜਾਏ ਗਏ। ਇਹ ਨਗਰ ਕੀਰਤਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਸਰਾਂ ਰੋਡ, ਜੀਟੀ ਰੋਡ ਤੋਂ ਬਿਜਲੀ ਘਰ, ਜੋਤੀਸਰ ਚੌਂਕ, ਗੁਰਦੁਆਰਾ ਮੱਲ੍ਹੀਆਣਾ, ਸ਼ਹੀਦ ਊਧਮ ਚੌਂਕ, ਬਾਬਾਹੁੰਦਾਲ, ਗੁਰਦੁਆਰਾ ਜੱਟੇਆਣਾ, ਨੂਰਦੀ ਬਜਾਰ, ਚੌੜਾ ਬਜਾਰ, ਠਠਿਆਰਾ ਵਾਲਾਂ ਬਜਾਰ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁਹੰਚਇਆ । ਇਸ ਨਗਰ ਕੀਰਤਨ 'ਚ ਸੰਗਤਾਂ ਗੁਰੂ ਦੀ ਬਾਣੀ ਦਾ ਜਾਪ ਕਰਦੀਆਂ ਹੋਈਆਂ ਨਾਲ-ਨਾਲ ਚੱਲ ਰਹੀਆਂ ਸਨ। ਇਸ ਨਗਰ ਕੀਰਤਨ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਦੀ ਸੁਜਾਵਟ ਬਹੁਤ ਮਨਮੋਹਕ ਸੀ।

No comments: