BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਵੰਬਰ 84 ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਨਾਮ ਸਿਮਰਨ ਹੋਇਆ

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਹੋਏ ਸਿੱਖ ਕਤਲੇਆਮ ਦੀ ਯਾਦ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਇਸ ਵਾਰ 1 ਨਵੰਬਰ ਨੂੰ ਸਮੁੱਚੀਆਂ ਸੰਗਤਾਂ ਨੂੰ ਸ਼ਾਮ ਛੇ ਵਜੇ ਨਾਮ ਸਿਮਰਨ ਕਰਨ ਦੇ ਦਿੱਤੇ ਸੱਦੇ ਦੇ ਮੱਦੇਨਜਰ ਸ਼ਾਮ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਨਾਮ ਸਿਮਰਨ ਉਪਰੰਤ ਅਰਦਾਸ ਕਰਕੇ ਸ਼ਹੀਦ ਸਿੱਖਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਅੱਜ ਸ਼ਾਮ ਤਖਤ ਸ੍ਰੀ ਦਮਦਮਾ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਨਵੰਬਰ 1984 ਦੇ ਦਿੱਲੀ ਸਮੇਤ ਹੋਰਨਾਂ ਖਿੱਤਿਆਂ ਵਿੱਚ ਹੋਏ ਕਤਲੇਆਮ ਨੂੰ ਲੈ ਕੇ ਨਾਮ ਸਿਮਰਨ ਕੀਤਾ ਗਿਆ ਅਤੇ ਉਪਰੰਤ ਤਖਤ ਸਾਹਿਬ ਦੇ ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀ ਨੇ ਅਰਦਾਸ ਕੀਤੀ।ਸੰਗਤਾਂ ਨੂੰ ਸੰਬੋਧਨ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੰਬਰ 84 ਕਤਲੇਆਮ ਨੂੰ ਸਿੱਖਾਂ ਦੀ ਨਸਲਕੁਸ਼ੀ ਦਾ ਇੱਕ ਯੋਜਨਾਬੱਧ ਤਰੀਕੇ ਨਾਲ ਅਪਨਾਇਆ ਢੰਗ ਕਰਾਰ ਦਿੰਦਿਆਂ ਕਿਹਾ ਕਿ ਦੁਨੀਆਂ ਵਿੱਚ ਰਹਿੰਦਾ ਕੋਈ ਵੀ ਸਿੱਖ ਰਹਿੰਦੀ ਦੁਨੀਆਂ ਤੱਕ ਇਸ ਕਤਲੇਆਮ ਨੂੰ ਨਹੀ ਭੁੱਲ ਸਕਦਾ।ਜਥੇਦਾਰ ਨੇ ਕਿਹਾ ਕਿ ਇਹ ਹਿੰਦੁਸਤਾਨ ਦੀ ਨਿਆਂਪ੍ਰਣਾਲੀ ਦੇ ਮੂੰਹ ਤੇ ਚਪੇੜ ਹੈ ਕਿ ਤਕਰੀਬਨ 33 ਸਾਲ੍ਹ ਬੀਤ ਜਾਣ ਦੇ ਬਾਵਜੂਦ ਵੀ ਉਕਤ ਕਤਲੇਆਮ ਦੇ ਦੋਸ਼ੀਆਂ ਨੂੰ ਅੱਜ ਤੱਕ ਸਜਾਵਾਂ ਨਹੀ ਦਿੱਤੀਆਂ ਜਾ ਸਕੀਆਂ ਜਿਸ ਕਰਕੇ ਕਤਲੇਆਮ ਪੀੜਿਤਾਂ ਦੇ ਜਖਮ ਅੱਜ ਵੀ ਅੱਲੇ ਨੇ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਮੀਤ ਮੈਨੇਜਰ ਭਾਈ ਸ਼ਮਸ਼ੇਰ ਸਿੰਘ ਚੱਠਾ, ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭਾਈ ਜੰਗੀਰ ਸਿੰਘ,ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਗੁਰਸੇਵਕ ਸਿੰਘ ਕਿੰਗਰਾ, ਗੁਰਦੀਪ ਸਿੰਘ ਦੁਫੇੜਾ, ਸਾਬਕਾ ਅਕਾਲੀ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਸੀਨ. ਅਕਾਲੀ ਆਗੂ ਬਾਬੂ ਸਿੰਘ ਮਾਨ ਆਦਿ ਹਾਜਿਰ ਸਨ।

No comments: