BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਾਰਾ ਕਾਨਵੈਂਟ ਸਕੂਲ ਤਲਵੰਡੀ ਸਾਬੋ 'ਚ ਮਨਾਇਆ ਬਾਲ ਦਿਵਸ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਚੱਲ ਰਹੇ ਤਾਰਾ ਕਾਨਵੈਂਟ ਸਕੂਲ ਦੇ ਵਿਹੜੇ ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਬਾਲ ਦਿਵਸ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਵੱਲੋਂ ਸਜਾਈਆਂ ਵੰਨ-ਸੁਵੰਨੀਆਂ ਫੈਂਸੀ ਡਰੈੱਸਜ਼ ਦਰਸ਼ਕਾਂ ਨੂੰ ਆਕਰਸਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਬਾਲ ਦਿਵਸ ਦੇ ਸਬੰਧ ਵਿੱਚ ਬੱਚਿਆਂ ਨੂੰ ਭਰਪੂਰ ਜਾਣਕਾਰੀ ਦਿੱਤੀ ਅਤੇ ਇੱਕ ਰੰਗਾਰੰਗ ਪ੍ਰੋਗਰਾਮ ਦਾ ਅਗਾਜ਼ ਕੀਤਾ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੰਨ ਸੁਵੰਨੀਆਂ ਡ੍ਰੈਸਾਂ ਪਾ ਕੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ। ਜਿੱਥੇ ਪੰਜਾਬੀ ਮੁਟਿਆਰ ਅਤੇ ਪੰਜਾਬੀ ਗੱਭਰੂਆਂ ਦੇ ਪਹਿਰਾਵੇ ਵਿੱਚ ਸਜੇ ਬੱਚੇ ਬਹੁਤ ਪਿਆਰੇ ਲੱਗ ਰਹੇ ਸਨ ਉੱਥੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿੱਧਾ, ਭੰਗੜਾ ਅਤੇ ਗੀਤ-ਸੰਗੀਤ ਵੀ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਬੱਚਿਆਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਅਧਿਆਪਕਾਂ ਨੇ ਵੀ ਗੀਤ-ਸੰਗੀਤ ਨਾਲ ਬੱਚਿਆਂ ਦਾ ਮੰਨੋਰੰਜਨ ਕੀਤਾ। ਫੈਂਸੀ ਡ੍ਰੈੱਸ ਮੁਕਾਬਲੇ ਦੀ ਜੱਜਮੈਂਟ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪਲੇਅ ਗਰੁੱਪ ਦੇ ਇੰਚਾਰਜ਼ ਮਿਸਿਜ ਪੂਜਾ ਨੇ ਕੀਤੀ। ਮੁਕਾਬਲੇ ਦੌਰਾਨ ਪਹਿਲੇ-ਦੂਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਇਸ ਪ੍ਰੋਗਰਾਮ ਵਿੱਚ ਰਮਨਦੀਪ ਕੌਰ, ਨਰਪ੍ਰੀਤ ਕੌਰ, ਰਾਜਵੀਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਰਚਨਾ ਦਾਸ, ਪੂਨਮ ਸ਼ਰਮਾਂ, ਪਲਕ ਵਾਧਵਾ ਅਤੇ ਗੁਰਪ੍ਰੀਤ ਕੌਰ ਤੋਂ ਇਲਾਵਾ ਸਮੁੱਚਾ ਸਟਾਫ ਹਾਜ਼ਰ ਸੀ।

No comments: