BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੰਦਾਂ ਦੀ ਸਿਹਤ ਸੰਭਾਲ ਸਬੰਧੀ ਸਕੂਲੀ ਬੱਚਿਆਂ ਨੂੰ ਜਾਣਕਾਰੀ ਦਿੱਤੀ

ਤਲਵੰਡੀ ਸਾਬੋ, 25 ਨਵੰਬਰ (ਗੁਰਜੰਟ ਸਿੰਘ ਨਥੇਹਾ)- ਦੰਦਾਂ ਦੀ ਸਿਹਤ ਸੰਭਾਲ ਸਬੰਧੀ 28ਵੇਂ ਪੰਦਰਵਾੜੇ ਤਹਿਤ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਐਸ. ਐਸ. ਏ ਤਲਵੰਡੀ ਸਾਬੋ ਵਿਖੇ ਸਕੂਲ ਦੇ ਬੱਚਿਆਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਡਾ. ਕਮਲਪ੍ਰੀਤ ਕੌਰ ਡੈਂਟਲ ਸਰਜਨ ਵੱਲੋਂ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਦੰਦ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਸਾਨੂੰ ਦਿਨ ਵਿੱਚ ਦੋ ਵਾਰ ਆਪਣੇ ਦੰਦ ਸਾਫ ਕਰਨੇ ਚਾਹੀਦੇ ਹਨ ਅਤੇ ਖਾਣਾ ਖਾਣ ਤੋਂ ਬਾਅਦ ਜਰੂਰ ਸਾਫ ਕਰਨੇ ਚਾਹੀਦੇ ਹਨ ਕਿਉਂਕਿ ਜੇ ਦੰਦ ਸਾਫ ਨਾਂ ਕੀਤੇ ਜਾਣ ਤਾਂ ਦੰਦਾਂ ਵਿੱਚ ਫਸਿਆ ਭੋਜਨ ਸੜਨ ਲੱਗ ਜਾਂਦਾ ਹੈ। ਉਹਨਾਂ ਦੱਸਿਆ ਕਿ ਸਾਹ ਵਿੱਚੋਂ ਬਦਬੂ ਆਉਣ ਲੱਗ ਜਾਂਦੀ ਹੈ ਅਤੇ ਦੰਦਾਂ ਨੂੰ ਕੀੜਾ ਲੱਗ ਜਾਂਦਾ ਹੈ। ਇਸ ਮੌਕੇ ਬੱਚਿਆਂ ਦੇ ਦੰਦਾਂ ਦਾ ਨਿਰੀਖਣ ਵੀ ਕੀਤਾ ਗਿਆ।
ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਕਿਸੇ ਵੀ ਦੰਦਾਂ ਸਬੰਧੀ ਸਮੱਸਿਆ ਹੋਣ 'ਤੇ ਸਰਕਾਰੀ ਹਸਪਤਾਲ ਵਿੱਚ ਆ ਕੇ ਆਪਣਾ ਇਲਾਜ ਮਾਹਿਰ ਡਾਕਟਰ ਤੋਂ ਕਰਵਾਉਣਾ ਚਾਹੀਦਾ ਹੈ। ਦੰਦਾਂ ਦੀ ਸੰਭਾਲ ਸਬੰਧੀ ਆਈ. ਈ. ਸੀ. ਮੈਟੀਰੀਅਲ ਵੀ ਵੰਡਿਆ ਗਿਆ। ਸ੍ਰੀਮਤੀ ਕਿਰਨਦੀਪ ਕੌਰ ਇੰ: ਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ੍ਰੀ ਮਨਜੀਤ ਸਿੰਘ ਟੀਚਰ, ਸ੍ਰੀਮਤੀ ਸ਼ਿਖਾ ਸਿੰਗਲਾ, ਸ੍ਰੀਮਤੀ ਵੀਰਪਾਲ ਕੌਰ, ਕੁਲਦੀਪ ਕੌਰ , ਸ੍ਰੀਮਤੀ ਸੰਤੋਸ਼ ਰਾਣੀ ਤੋਂ ਇਲਾਵਾ ਸ. ਤਰਸੇਮ ਸਿੰਘ ਵਾਰਡ ਅਟੈਂਡੇਂਟ ਅਤੇ ਵਿਦਿਆਰਥੀ ਹਾਜਰ ਸਨ।

No comments: