BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪੁੱਜਣਗੀਆਂ

ਤਲਵੰਡੀ ਸਾਬੋ, 25 ਨਵੰਬਰ (ਗੁਰਜੰਟ ਸਿੰਘ ਨਥੇਹਾ)- ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਇਮਰੀ ਸਕੂਲਾਂ ਵਿੱਚ ਦਾਖਲ ਕਰਨ ਦੇ ਖਿਲਾਫ 27 ਨਵੰਬਰ ਨੂੰ ਆਲ ਪੰਜਾਬ ਆਂਗਣਵਾੜੀ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ ਇਸ ਘਿਰਾਓ ਵਿੱਚ ਸਾਮਲ ਹੋਣ ਲਈ ਬਲਾਕ ਤਲਵੰਡੀ ਸਾਬੋ ਵਿੱਚ ਚੰਡੀਗੜ੍ਹ ਪੁੱਜਣਗੀਆਂ ਤੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ੍ਹ ਕੇ ਤੇ ਸਿਰਾਂ 'ਤੇ ਕਾਲੀਆਂ ਚੁੰਨੀਆ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ ਇਹ ਜਾਣਕਾਰੀ ਬਲਾਕ ਪ੍ਰਧਾਨ ਸਤਵੰਤ ਕੌਰ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ ਉਨ੍ਹਾਂ ਮੰਗ ਕੀਤੀ ਕਿ ਪ੍ਰੀ-ਨਰਸਰੀ ਕਲਾਸਾਂ ਆਂਗਣਵਾੜੀ ਵਿੱਚ ਹੀ ਖੋਲੀਆਂ ਜਾਣ ਤੇ ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਬਲਾਕ ਦੇ ਹਰ ਇੱਕ ਪਿੰਡ ਵਿੱਚੋਂ ਹੈਲਪਰਾਂ ਤੇ ਵਰਕਰਾਂ ਨੂੰ ਉਕਤ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਬਲਜੀਤ ਕੌਰ ਮੀਤ ਪ੍ਰਧਾਨ, ਨਿਰਮਲਜੀਤ ਕੌਰ ਜਨਰਲ ਸਕੱਤਰ, ਪਰਮਜੀਤ ਕੌਰ ਤਲਵੰਡੀ , ਗੁਰਬਿੰਦਰ ਕੌਰ, ਕੁਲਵੀਰ ਕੌਰ, ਕੁਲਵਿੰਦਰ ਕੌਰ, ਸੁਖਜੀਤ ਕੌਰ, ਬਲਜੀਤ ਕੌਰ, ਇੰਦਰਜੀਤ ਕੌਰ, ਜਸਵੀਰ ਕੌਰ, ਸੁਰਜੀਤ ਕੌਰ, ਅੰਮ੍ਰਿਤਪਾਲ ਕੌਰ, ਬਲਵੰਤ ਕੌਰ, ਸਵਰਨਜੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਸੁਖਵਿੰਦਰ ਕੌਰ, ਰਮਾਂ ਰਾਣੀ ਸ਼ਾਮਲ ਸਨ।

No comments: