BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਦਿਆਰਥੀਆਂ ਦੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ

ਊਧਮ ਸਿੰਘ ਅਤੇ ਭਗਤ ਸਿੰਘ ਸਦਨ ਰਹੇ ਅੱਵਲ
ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਲਿਖਾਈ ਸੁੰਦਰ ਕਰਨ ਅਤੇ ਉਹਨਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਬੀਤੇ ਦਿਨੀਂ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਦੀ ਅਗਵਾਈ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਅਤੇ ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ ਦੁਆਰਾ ਕੀਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਨੇ ਕਿਹਾ ਸਾਡੇ ਕਿ ਜੀਵਨ ਵਿੱਚ ਪੜ੍ਹਾਈ ਦੀ ਬਹੁਤ ਮਹੱਤਤਾ ਹੈ ਅਤੇ ਅਜਿਹੇ ਮੁਕਾਬਲੇ ਹੀ ਵਿਦਿਆਰਥੀਆਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕਰਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਸੁੰਦਰ ਲਿਖਾਈ ਕਰਨ ਦੇ ਨੁਕਤੇ ਅਤੇ ਫਾਇਦਿਆਂ ਬਾਰੇ ਚਾਨਣਾ ਪਾਇਆ। ਕਰਵਾਏ ਗਏ ਸੁੰਦਰ ਲਿਖਾਈ ਮੁਕਾਬਲਿਆਂ ਦੌਰਾਨ ਸ਼ਹੀਦ ਊਧਮ ਸਿੰਘ ਸਦਨ ਅਤੇ ਭਗਤ ਸਿੰਘ ਸਦਨ ਨੇ ਪਹਿਲੀ ਪਜੀਸ਼ਨ ਜਦੋਂ ਕਿ ਅਜ਼ਾਦ ਸਦਨ ਨੇ ਦੂਜੀ ਅਤੇ ਸਰਾਭਾ ਸਦਨ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ। ਇਸ ਮੌਕੇ ਸਕੂਲ ਕਮੇਟੀ ਦੇ ਸਕੱਤਰ ਮੈਡਮ ਪਰਮਜੀਤ ਕੌਰ ਜਗਾ, ਸਦਨ ਇੰਚਾਰਜ ਜਸਪਾਲ ਕੁਮਾਰ, ਅਜੈ ਕੁਮਾਰ, ਹਰਦੀਪ ਸਿੰਘ, ਬਸੰਤ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।

No comments: