BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਵਿੱਚ ਤਿੰਨ ਰੋਜਾ ਗੁਰਮਤਿ ਸਮਾਗਮ ਕਰਵਾਇਆ ਗਿਆ

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਦੇ ਵਿਹੜੇ ਵਿੱਚ ਸੰਸਥਾ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵੱਲੋਂ ਤਿੰਨ ਰੋਜਾ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਅੱਜ ਸਮਾਗਮਾਂ ਦੇ ਆਖਿਰੀ ਦਿਨ ਕਈ ਤਰ੍ਹਾਂ ਦੇ ਧਾਰਮਿਕ ਤੇ ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ। ਅੱਜ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਰਖਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰੁੂ ਕਾਸ਼ੀ ਕੈਂਪਸ ਦੇ ਮੁਖੀ ਪ੍ਰਿੰ: ਐੱਮ. ਪੀ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਉਕਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਬੂਟਾ ਸਿੰਘ ਸਿੱਧੂ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ਕਾਲਜ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਵੱਲੋਂ ਹਰ ਸਾਲ ਕਰਵਾਏ ਜਾਂਦੇ ਧਾਰਮਿਕ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਆ ਦੇ ਨਾਲ ਨਾਲ ਅਜੋਕੇ ਸਮੇਂ ਵਿਦਿਆਰਥੀਆਂ ਦਾ ਆਪਣੇ ਧਾਰਮਿਕ ਵਿਰਸੇ ਨਾਲ ਜੁੜਨਾ ਅਤਿ ਜਰੂਰੀ ਹੈ ਤੇ ਯਾਦਵਿੰਦਰਾ ਕਾਲਜ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਨ ਵਿੱਚ ਸਹਾਇ ਹੋ ਰਿਹਾ ਹੈ। ਇਨਾਂ ਤਿੰਨ ਦਿਨਾਂ ਦੌਰਾਨ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਅਤੇ ਨੈਤਿਕ ਸਿੱਖਿਆ ਸਬੰਧੀ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼ਬਦ ਕੀਰਤਨ ਕਰਨ ਵਾਲੀ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਟੀਮ ਨੂੰ ਵੀ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਯਾਦਵਿੰਦਰਾ ਕਾਲਜ ਦੇ ਮੁਖੀ ਡਾ. ਹਜੂਰ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਅੱਗੇ ਤੋਂ ਵੀ ਅਜਿਹੇ ਪ੍ਰੋਗਰਾਮ ਉਲਕਦੀ ਰਹੇਗੀ ਜਿਸ ਨਾਲ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਹੁੰਦਾ ਹੋਵੇ।
ਸਮਾਗਮ ਵਿੱਚ ਯੂ. ਐੱਸ. ਬੀ. ਐੱਸ ਵੱਲੋਂ ਡਾ. ਅਮਨਦੀਪ ਸਿੰਘ, ਯਾਦਵਿੰਦਰਾ ਕਾਲਜ ਦੇ ਸਮੁੱਚੇ ਸਟਾਫ ਤੋਂ ਇਲਾਵਾ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ, ਪ੍ਰੋਫੈਸਰ ਕੌਰ ਸਿੰਘ, ਯੂਥ ਕਾਂਗਰਸੀ ਆਗੂ ਅਜੀਜ ਖਾਂ, ਡਾ. ਪਰਮਜੀਤ ਸਿੰਘ ਕੌਰੇਆਣਾ, ਅਕਾਲੀ ਆਗੂ ਗੁਰਮੀਤ ਸਿੰਘ ਬਿੱਟੂ ਆਦਿ ਹਾਜਿਰ ਸਨ। ਸਟੇਜ ਦੀ ਕਾਰਵਾਈ ਭਾਈ ਗੁਰਬਖਸ਼ੀਸ ਸਿੰਘ ਨੇ ਬਾਖੂਬੀ ਨਿਭਾਈ। ਵਿਦਿਆਰਥੀਆਂ ਨੇ ਆਪਣੇ ਹੱਥੀਂ ਗੁਰੂੁ ਕਾ ਲੰਗਰ ਤਿਆਰ ਕਰਕੇ ਅਤੁੱਟ ਵਰਤਾਇਆ।

No comments: