BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਕੂਲੀ ਵਿਦਿਆਰਥੀਆਂ ਵੱਲੋਂ ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ

ਤਲਵੰਡੀ ਸਾਬੋ, 2 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸ਼ਮੀਰ ਅਤੇ ਸਕੂਲ ਇੰਚਾਰਜ ਸ਼ਰਨਪ੍ਰੀਤ ਕੌਰ ਦੀ ਪ੍ਰੇਰਨਾ ਸਦਕਾ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਲੜਕੇ ਅਤੇ ਲੜਕੀਆਂ ਵੱਲੋਂ ਨਗਰ ਤਲਵੰਡੀ ਸਾਬੋ ਦੇ ਵੱਖ-ਵੱਖ ਬਾਜ਼ਾਰਾਂ ਅਤੇ ਗਲੀ-ਮੁਹੱਲਿਆਂ ਵਿੱਚੋਂ ਗੁਜ਼ਰਦਿਆਂ 'ਏਡਜ਼ ਭਜਾਓ ਦੇਸ਼ ਬਚਾਓ', 'ਏਡਜ਼ ਤੋਂ ਬਚੋਂ','ਏਡਜ਼ ਪੀੜ੍ਹਤ ਵਿਅਕਤੀ ਨਾਲ ਨਫਰਤ ਨਾ ਕਰੋ' ਆਦਿ ਨਾਅਰੇ ਲਗਾਉਂਦਿਆਂ ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਜਿਸਦੀ ਅਗਵਾਈ ਕੰਪਿਊਟਰ ਅਧਿਆਪਕ ਮਨਦੀਪ ਸਿੰਘ ਈਕੋ ਕਲੱਬ ਇੰਚਾਰਜ ਅਤੇ ਜਸਵੰਤ ਸਿੰਘ ਲੈਕਚਰਾਰ ਵੱਲੋਂ ਕੀਤੀ ਗਈ।
ਇਸ ਮੌਕੇ ਮਨਦੀਪ ਸਿੰਘ ਕੰਪਿਊਟਰ ਅਧਿਆਪਕ ਵੱਲੋਂ ਏਡਜ਼, ਐੱਚ. ਆਈ. ਵੀ. ਬਾਰੇ ਮੁੱਢਲੀ ਜਾਣਕਾਰੀ ਦੇਣ ਉਪਰੰਤ ਇਸਦੇ ਮਾਰੂ ਪ੍ਰਭਾਵਾਂ, ਇਸਦੇ ਫੈਲਣ ਦੇ ਕਾਰਨ ਅਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਦੱਸਿਆ ਗਿਆ ਕਿ ਏਡਜ਼ ਕਿਸ ਤਰ੍ਹਾਂ ਇੱਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਏਡਜ਼ ਪੀੜਤ ਵਿਅਕਤੀ ਦਾ ਦੂਸ਼ਿਤ ਖੂਨ ਚੜ੍ਹਾਉਣ ਨਾਲ, ਦੂਸ਼ਿਤ ਸੂਈਆਂ ਅਤੇ ਸਰਿੰਜਾਂ ਵਰਤਣ ਨਾਲ ਅਤੇ ਨਜਾਇਜ਼ ਸਬੰਧ ਰੱਖਣ ਨਾਲ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਗਿਆ ਕਿ ਸਾਨੂੰ ਏਡਜ਼ ਨਾਲ ਪੀੜਤ ਵਿਅਕਤੀ ਨਾਲ ਘ੍ਰਿਣਾ ਨਹੀਂ ਕਰਨੀ ਚਾਹੀਦੀ ਸਗੋਂ ਪਿਆਰ ਅਤੇ ਸਹਿਯੋਗ ਕਰਨਾ ਚਾਹੀਦਾ ਹੈ। ਰੈਲੀ ਨੂੰ ਰਵਾਨਾ ਕਰਨ ਸਮੇਂ ਸਕੂਲ ਕਮੇਟੀ ਮੈਂਬਰ, ਲੈਕਚਰਾਰ ਗੁਰਚਰਨ ਸਿੰਘ, ਨਰਿੰਦਰ ਕੁਮਾਰ ਅਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ।

No comments: