BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਜਾਅਲੀ ਕਰੰਸੀ ਤੇ ਅਫੀਮ ਸਮੇਤ ਦੋ ਨੂੰ ਕੀਤਾ ਕਾਬੂ

ਜੰਡਿਆਲਾ ਗੁਰੂ 30 ਦਸੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਪੁਲਿਸ ਜਿਲ੍ਹਾ ਅੰਮ੍ਰਿਤਸਰ ਦੇ ਐਸ.ਐਸ.ਪੀ. ਸ੍ਰੀ ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾਂ ਤਸਕਰ ਤੇ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਮੁਹਿੰਮ ਦੇ ਚੱਲਦਿਆਂ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਜਾਅਲੀ ਕਰੰਸੀ ਅਤੇ ਅਫੀਮ ਸਮੇਤ ਕਾਬੂ ਕਰ ਲਿਆ। ਗੁਰਪ੍ਰਤਾਪ ਸਿੰਘ ਸਹੋਤਾ ਡੀ.ਐਸ.ਪੀ. ਜੰਡਿਆਲਾ ਗੁਰੂ ਦੀ ਅਗਵਾਈ ਹੇੇਠ ਮਨਿੰਦਰਪਾਲ ਸਿੰਘ ਡੀ.ਐਸ.ਪੀ. (ਅੰਡਰ ਟਰੇਨਿੰਗ) ਤੇ ਹਰਪਾਲ ਸਿੰਘ ਐਸ.ਐਚ.ਓ. ਜੰਡਿਆਲਾ ਗੁਰੂ ਦੀ ਨਿਗਰਾਨੀ ਹੇਠਲੀ ਏ.ਐਸ.ਆਈ. ਰਛਪਾਲ ਸਿੰਘ ਦੀ ਟੀਮ ਨੇ ਪਿੰਡ ਦੇਵੀਦਾਸਪੁਰਾ ਦੇ ਰੇਲਵੇ ਫਾਟਕ ਨੇੜੇ ਲਾਏ ਨਾਕੇ ਦੌਰਾਨ ਵਡਾਲਾ ਜੋਹਲ ਵਾਲੇ ਪਾਸਿਓਂ ਆਉਂਦੇ ਸਰਬਜੀਤ ਸਿੰਘ ਉਰਫ ਰਿੰਕ ਤੇ ਕੁਲਦੀਪ ਸਿੰਘ ਵਾਸੀ ਗਹਿਰੀ ਮੰਡੀ ਦੇ ਕਬਜ਼ੇ ਵਿਚੋਂ 42 ਹਜਾਰ ਰੁਪਏ ਦੀ ਨਕਲੀ ਕਰੰਸੀ ਅਤੇ 55 ਗ੍ਰਾਮ ਅਫੀਮ ਬਰਾਮਦ ਕੀਤੀ ਜਦੋਂਕਿ ਇੰਨਾਂ ਦਾ ਤੀਸਰਾ ਸਾਥੀ ਰਣਜੀਤ ਸਿੰਘ ਉਰਫ ਬਿੱਟੂ ਵਾਸੀ ਗਹਿਰੀ ਮੰਡੀ ਅਜੇ ਫਰਾਰ ਹੈ। ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ. ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕੱਤ ਲੋਕ ਭੋਲੇ ਭਾਲੇ ਲੋਕਾਂ ਨੂੰ ਜਾਅਲੀ ਕਰੰਸੀ ਦੇ ਬਦਲੇ ਅਸਲ ਕਰੰਸੀ ਹਾਸਲ ਕਰਕੇ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ। ਉਨਾਂ ਦੱਸਿਆ ਕਿ ਉਕੱਤ ਦੋਸ਼ੀਆਂ 'ਤੇ ਧਾਰਾ 420, 489 ਏ, 489 ਬੀ, 489 ਸੀ, 34 ਆਈ.ਪੀ.ਸੀ. ਤਹਿਤ ਮੁਕੱਦਮਾ ਨੰਬਰ 283 ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

No comments: