BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਹਾਊਸ ਨੇ ਸਰਵਸੰਮਤੀ ਨਾਲ ਰਣਜੀਤ ਸਿੰਘ ਔਲਖ ਨੂੰ ਚੁਣਿਆ ਖਜ਼ਾਨਚੀ

ਜਲੰਧਰ 29 ਦਸੰਬਰ (ਜਸਵਿੰਦਰ ਆਜ਼ਾਦ)- ਦੇਸ਼ ਭਗਤ ਯਾਦਗਾਰ ਕਮੇਟੀ, ਜਲੰਧਰ ਵਿੱਚ ਲੰਮੇ ਅਰਸੇ ਤੋਂ ਨਿਸ਼ਕਾਮ ਸੇਵਾਵਾਂ ਅਰਪਤ ਕਰਦੇ ਆ ਰਹੇ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਔਲਖ ਨੂੰ ਵਿਸ਼ੇਸ਼ ਸਾਲਾਨਾ ਜਨਰਲ ਬਾਡੀ ਦੀ ਮੀਟਿੰਗ ਵਿੱਚ ਸਰਵ ਸੰਮਤੀ ਨਾਲ ਖਜ਼ਾਨਚੀ ਚੁਣ ਲਿਆ ਗਿਆ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਚੋਣ ਉਪਰੰਤ ਨਵੇਂ ਚੁਣੇ ਖਜ਼ਾਨਚੀ ਰਣਜੀਤ ਸਿੰਘ ਔਲਖ ਨੇ ਅਹਿਦ ਲੈਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਅਤੇ ਇਸ ਨਾਲ ਦੇਸ਼ ਵਿਦੇਸ਼ ਵਿੱਚ ਜੁੜੀਆਂ ਸੰਸਥਾਵਾਂ, ਵਿਅਕਤੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਗ਼ਦਰੀ ਦੇਸ਼ ਭਗਤਾਂ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਹਰ ਪੱਖੋਂ ਬੁਲੰਦ ਰੱਖਣਗੇ।
ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਦੇਸ਼ ਭਗਤ ਯਾਦਗਾਰ ਕਮੇਟੀ ਦੀਆਂ ਸਰਗਰਮੀਆਂ ਅਤੇ ਨਿਰਮਾਣ ਕਾਰਜ਼ਾਂ ਬਾਰੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਗ਼ਦਰੀ ਬਾਬਿਆਂ ਦੇ ਮੇਲੇ ਬਾਰੇ ਪੜਚੋਲਵੀਂ ਰਿਪੋਰਟ ਪੇਸ਼ ਕੀਤੀ, ਜਿਨਾਂ ਨੂੰ ਹਾਊਸ ਵੱਲੋਂ ਸਰਵ ਸੰਮਤੀ ਨਾਲ ਪ੍ਰਵਾਨ ਕੀਤਾ ਗਿਆ।
ਕਮੇਟੀ ਦੇ ਮੀਤ ਪ੍ਰਧਾਨ ਅਜਮੇਰ ਸਿੰਘ ਅਤੇ ਜੋਆਇੰਟ ਸਕੱਤਰ ਡਾ. ਪਰਮਿੰਦਰ ਨੇ ਦੇਸ਼ ਭਗਤ ਯਾਦਗਾਰ ਹਾਲ ਨਾਲ ਜੁੜੀਆਂ ਲੋਕਾਂ ਦੀਆਂ ਆਸ਼ਾਵਾਂ ਦੀ ਪੂਰਤੀ ਲਈ ਆਜ਼ਾਦੀ ਤਵਾਰੀਖ਼ ਦੇ ਅਮੀਰ ਵਿਰਸੇ ਨੂੰ ਅੱਗੇ ਲਿਜਾਣ ਉਪਰ ਜ਼ੋਰ ਦਿੰਦਿਆਂ ਕਿਹਾ ਕਿ ਹਰ ਮਹੀਨੇ ਨਿਰੰਤਰ ਵਿਚਾਰ ਗੋਸ਼ਟੀਆਂ ਅਤੇ ਰੰਗ ਮੰਚ ਸਰਗਰਮੀਆਂ ਦਾ ਨਿਰੰਤਰ ਸਿਲਸਿਲੇ ਤੋਂ ਇਲਾਵਾ ਲੋੜੀਂਦੇ ਨਿਰਮਾਣ ਕਾਰਜ਼ਾਂ, ਲਾਇਬਰੇਰੀ, ਮਿਊਜ਼ਿਅਮ ਅਤੇ ਕਿਤਾਬ ਘਰ ਵੱਲ ਉਚੇਚਾ ਧਿਆਨ ਦਿੱਤਾ ਜਾਏਗਾ। ਜ਼ਿਕਰਯੋਗ ਹੈ ਕਿ ਡਾ. ਦਲਜੀਤ ਸਿੰਘ ਦੇ ਅਚਨਚੇਤ ਵਿਛੋੜੇ 'ਤੇ ਕਮੇਟੀ ਦੇ ਜਨਰਲ ਹਾਊਸ ਨੇ ਖੜੇ ਹੋ ਕੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜ਼ਲੀ ਅਰਪਨ ਕੀਤੀ।

No comments: