BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੈਰ ਕਾਨੂੰਨੀ ਸ਼ਰਾਬ ਸਮੇਤ ਦੋ ਵਿਅਕਤੀ ਗ੍ਰਿਫਤਾਰ

ਤਲਵੰਡੀ ਸਾਬੋ, 18 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਤਲਵੰਡੀ ਸਾਬੋ ਦੀ ਸੀਂਗੋ  ਚੌਂਕੀ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗੈਰ ਕਾਨੂੰਨੀ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ ਜਿਸਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ। ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਮੰਡੀ ਦੀ ਪੁਲਿਸ ਨੇ ਹੌਲਦਾਰ ਬਲਵੰਤ ਸਿੰਘ ਦੀ ਅਗਵਾਈ ਵਿੱਚ ਲੱਗੇ ਨਾਕੇ ਦੌਰਾਨ ਮਿਰਜੇਆਣਾ ਸੜਕ 'ਤੇ ਦੋ ਵਿਅਕਤੀਆਂ ਨੂੰ ਆਉਂਦੇ ਦੇਖਿਆ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਗੈਰ ਕਾਨੂੰਨੀ ਤੌਰ 'ਤੇ 20 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਹੋਈਆਂ। ਕਥਿਤ ਦੋਸੀਆਂ ਦੀ ਪਛਾਣ ਡੀ. ਸੀ. ਸਿੰਘ ਤੇ ਗੁਰਦੀਪ ਸਿੰਘ ਵਾਸੀ ਕੌਰੇਆਣਾ ਵਜੋਂ ਹੋਈ ਜਿੰਨਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਨੇ ਬਣਦੀ ਅਗਲੇਰੀ ਕਾਰਵਾਈ ਕਰ ਦਿੱਤੀ ਹੈ।

No comments: