BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬਨਣ ਉਪਰੰਤ ਜਥੇਦਾਰ ਢੱਡੇ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 4 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰਨੀ ਦੀ ਬੀਤੇ ਦਿਨ ਹੋਈ ਚੋਣ ਵਿੱਚ ਜਿਲ੍ਹਾ ਬਠਿੰਡਾ ਦੇ ਹਲਕਾ ਮੌੜ ਤੋਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਬਣਾਏ ਗਏ ਜਥੇ:ਗੁਰਤੇਜ ਸਿੰਘ ਢੱਡੇ ਨੇ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਮੱਥਾ ਟੇਕਿਆ।ਢੱਡੇ ਦੇ ਤਖਤ ਸਾਹਿਬ ਪੁੱਜਣ ਮੌਕੇ ਜਿਲ੍ਹਾ ਬਠਿੰਡਾ ਮਾਨਸਾ ਦੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰ ਪੁੱਜੇ ਹੋਏ ਸਨ।
ਜਥੇਦਾਰ ਢੱਡੇ ਦਾ ਤਖਤ ਸਾਹਿਬ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੌੜ ਹਲਕੇ ਦੀਆਂ ਸੰਗਤਾਂ ਨੇ ਸਵਾਗਤ ਕੀਤਾ। ਤਖਤ ਸਾਹਿਬ ਮੱਥਾ ਟੇਕਣ ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਜਥੇਦਾਰ ਢੱਡੇ ਨੂੰ ਤਖਤ ਸਾਹਿਬ ਦੇ ਪ੍ਰਬੰਧਕਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੇ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਆਰੰਭੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਨਵੀਂ ਕਾਰਜਕਾਰਨੀ ਇਕਸੁਰਤਾ ਨਾਲ ਸ਼੍ਰੋਮਣੀ ਕਮੇਟੀ ਦੀ ਚੜ੍ਹਦੀਕਲਾ, ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੰਮ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਮੋਹਣ ਸਿੰਘ ਬੰਗੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਗੁਰਪ੍ਰੀਤ ਸਿੰਘ ਝੱਬਰ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਮਿੱਠੂ ਸਿੰਘ ਕਾਹਨੇਕੇ, ਭਾਈ ਸੁਰਜੀਤ ਸਿੰਘ ਰਾਏਪੁਰ, ਮੇਜਰ ਸਿੰਘ ਢਿੱਲੋਂ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ ਮੌੜ, ਤਖਤ ਸਾਹਿਬ ਦੇ ਸਹਾਇਕ ਮੈਨੇਜਰ ਗੁਰਦੀਪ ਸਿੰਘ ਦੁਫੇੜਾ, ਧਰਮ ਪ੍ਰਚਾਰ ਉਪ ਦਫਤਰ ਇੰਚਾਰਜ ਭਾਈ ਜੰਗੀਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਭਾਈ ਗੁਰਸੇਵਕ ਸਿੰਘ ਕਿੰਗਰਾ, ਲਖਵਿੰਦਰ ਸਿੰਘ ਕੋਟਸ਼ਮੀਰ ਆਦਿ ਹਾਜਿਰ ਸਨ।

No comments: