BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਮਦਮੀ ਟਕਸਾਲ ਦੀ ਦੇਖ ਰੇਖ ਵਾਲੇ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ : ਬਾਬਾ ਗੁਰਭੇਜ ਸਿੰਘ, ਬਾਬਾ ਚੰਨਣਕੇ

ਗੱਲਬਾਤ ਦੌਰਾਨ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਨਾਲ ਬਾਬਾ ਸੁਖਵੰਤ ਸਿੰਘ ਚੰਨਣਕੇ।
ਜੰਡਿਆਲਾ ਗੁਰੂ 21 ਦਸੰਬਰ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਦੇਖ ਰੇਖ ਹੇਠ ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ-ਪਵਿੱਤਰ 351ਵੇਂ ਪ੍ਰਕਾਸ਼ ਦਿਹਾੜੇ ਸਮਰਪਿਤ ਮਹਾਨ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਮਹਾਨ ਨਗਰ ਕੀਰਤਨ ਅੱਜ ਸਵੇਰੇ 8 ਵਜੇ ਆਰੰਭ ਹੋਵੇਗਾ।ਇਸ ਨਗਰ ਕੀਤਰਨ ਵਿੱਚ ਸ਼ਾਮਲ ਹੋਣ ਲਈ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ, ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਵਾਲਿਆਂ ਨੇ ਕੀਤਾ।ਉਨਾ੍ਹਂ ਕਿਹਾ ਕਿ ਸੰਗਤਾਂ ਦੀ ਸੇਵਾ ਲਈ ਵਾਹਨਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੇ।ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਅੱਡਾ ਨਾਥ ਦੀ ਖੂਹੀ (ਚੰੰਨਣਕੇ) ਵਿਖੇ ਦੁਕਾਨਦਾਰਾਂ, ਇਲਾਕਾ ਨਿਵਾਸੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

No comments: