BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡੇਰਾ ਸਿਰਸਾ ਤੋਂ ਵੋਟਾਂ ਮੰਗਣ ਵਾਲੇ ਨੂੰ ਪ੍ਰਧਾਨ ਬਣਾ ਕੇ ਬਾਦਲਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਢਾਹ ਲਾਈ-ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 2 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਦੋਂ ਦਾ ਬਾਦਲ ਪਰਿਵਾਰ ਦਾ ਕਬਜਾ ਹੋਇਆ ਹੈ ਉਦੋਂ ਤੋਂ ਇਹ ਸਿੱਖ ਪੰਥ ਦੇ ਭਲੇ ਦਾ ਕੋਈ ਕੰਮ ਨਹੀਂ ਕਰ ਸਕੀ। ਹੁਣ ਹਾਲਾਤ ਹੋਰ ਵੀ ਮਾੜੇ ਬਣ ਗਏ ਕਿ ਬਾਦਲਾਂ ਨੇ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਅੱਖੋਂ ਪਰੋਖੇ ਕਰਕੇ ਇੱਕ ਐਸੇ ਸਖਸ਼ ਨੂੰ ਪ੍ਰਧਾਨ ਬਣਾ ਦਿੱਤਾ ਜੋ ਆਪਣੇ ਸਿਆਸੀ ਮੁਫਾਦਾਂ ਲਈ ਡੇਰਾ ਸਿਰਸਾ ਵਿਖੇ ਵੋਟਾਂ ਮੰਗਣ ਲਈ ਜਾ ਚੁੱਕਾ ਹੈ ਤੇ ਅਜਿਹਾ ਕਰਕੇ ਬਾਦਲਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਵੱਡੀ ਢਾਹ ਲਾਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਸਿੱਖਾਂ ਨੂੰ ਵੱਡੀਆਂ ਕੁਰਬਾਨੀਆਂ ਕਰਨੀਆਂ ਪਈਆਂ ਸਨ ਪਰ ਹੁਣ ਲਗਾਤਾਰ ਸ਼੍ਰੋਮਣੀ ਕਮੇਟੀ 'ਤੇ ਕਾਬਿਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਇਸ ਦੇ ਅਕਸ ਨੂੰ ਚੋਟ ਪਹੁੰਚ ਰਹੀ ਹੈ। ਉਨਾਂ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਇੱਕ ਸਿਆਸੀ ਆਗੂ ਹੈ ਤੇ ਉਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਬੈਂਕ ਖਾਤਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਗੇ ਗੋਡੇ ਟੇਕੇ ਸਨ ਤੇ ਸਰਬੱਤ ਖਾਲਸਾ ਜਥੇਦਾਰ ਸਾਹਿਬਾਨ ਨੇ ਉਸਨੂੰ ਦੋਸ਼ੀ ਮੰਨਦਿਆਂ ਪੰਥ ਵਿੱਚੋਂ ਛੇਕਦਿਆਂ ਉਸਦਾ ਸਮਾਜਿਕ ਤੇ ਧਾਰਮਿਕ ਬਾਈਕਾਟ ਕਰਨ ਦਾ ਸੰਗਤਾਂ ਨੂੰ ਆਦੇਸ਼ ਦਿੱਤਾ ਹੋਇਆ ਹੈ ਪ੍ਰੰਤੂ ਇਸ ਸਭ ਕਾਸੇ ਨੂੰ ਨਜਰਅੰਦਾਜ ਕਰਕੇ ਬਾਦਲਾਂ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਥਾਪ ਕੇ ਸ਼੍ਰੋਮਣੀ ਕਮੇਟੀ ਦਾ ਬਿੱਲਕੁਲ ਭੋਗ ਹੀ ਪਾ ਦਿੱਤਾ ਹੈ। ਉਨਾਂ ਕਿਹਾ ਕਿ ਸਮੁੱਚਾ ਸਿੱਖ ਪੰਥ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਵੀਕਾਰ ਨਹੀਂ ਕਰੇਗਾ।

No comments: