BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਧਾਇਕਾ ਬਲਜਿੰਦਰ ਕੌਰ ਨੇ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਜੋਰ ਸ਼ੋਰ ਨਾਲ ਪ੍ਰਚਾਰ

ਤਲਵੰਡੀ ਸਾਬੋ, 14 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਵੱਖੋ ਵੱਖ ਪਾਰਟੀਆਂ ਦੇ ਸੀਨੀਅਰ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਉੱਥੇ ਹਲਕੇ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਜੋਰ ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਵਧਾਇਕਾ ਵੱਲੋਂ ਅੱਜ ਘਰ-ਘਰ ਜਾ ਕੇ ਵੋਟਰਾਂ ਨਾਲ ਤਲਮੇਲ ਬਣਾਇਆ ਅਤੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ।
ਵਿਧਾਇਕਾ ਬਲਜਿੰਦਰ ਕੌਰ ਨੇ ਵਾਰਡ ਨੰ: 6 ਤੋਂ ਮਿਸਤਰੀ ਬਲਵੰਤ ਸਿੰਘ, ਵਾਰਡ ਨੰ: 3 ਤੋਂ ਬੀਬੀ ਕੁਲਵਿੰਦਰ ਕੌਰ, ਵਾਰਡ ਨੰ: 11 ਤੋਂ ਅਵਤਾਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਪਾਰਟੀਆਂ ਨੂੰ ਛੱਡ ਕੇ 'ਆਪ' ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਉੱਤਰ ਕਾਟੋ ਮੈਂ ਚੜ੍ਹਾਂ ਦੀ ਨੀਤੀ ਅਪਣਾ ਕੇ ਵਾਰੋ-ਵਾਰੀ ਰਾਜ ਕਰਦਿਆਂ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ ਇਸ ਲਈ ਲੋਕਾਂ ਨੂੰ ਸਾਫ ਸੁਥਰੇ ਪ੍ਰਸ਼ਾਸਨ ਲਈ 'ਆਪ' ਨੂੰ ਵੋਟ ਪਾਉਣੀ ਚਾਹੀਦੀ ਹੈ।

No comments: