BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਨਣ ਉਪਰੰਤ ਜੀਤਮਹਿੰਦਰ ਸਿੰਘ ਸਿੱਧੂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 4 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਐਲਾਨੇ ਪਾਰਟੀ ਦੇ ਜਥੇਬੰਦਕ ਢਾਂਚੇ ਅਨੁਸਾਰ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਦਾ ਕੌਮੀ ਜਨਰਲ ਸਕੱਤਰ ਬਣਾਉਣ ਉਪਰੰਤ ਅੱਜ ਸ. ਸਿੱਧੁੂ ਪਹਿਲੀ ਵਾਰ ਤਲਵੰਡੀ ਸਾਬੋ ਪੁੱਜੇ ਜਿੱਥੇ ਉਨਾ ਨੇ ਨਵਾਂ ਅਹੁਦਾ ਮਿਲਣ ਦੀ ਖੁਸ਼ੀ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ।
ਤਖਤ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ. ਸਿੱਧੂ ਦਾ ਸਵਾਗਤ ਕੀਤਾ। ਤਖਤ ਸਾਹਿਬ ਮੱਥਾ ਟੇਕਣ ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਦੇ ਸਹਾਇਕ ਮੈਨੇਜਰ ਭਾਈ ਗੁਰਦੀਪ ਸਿੰਘ ਦੁਫੇੜਾ ਅਤੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਉਨਾਂ ਨੂੰ ਸਿਰੋਪਾਓ ਅਤੇ ਤਖਤ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨੇ ਉਨਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਉਣ 'ਤੇ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਹੋਰ ਵੀ ਤਨਦੇਹੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ। ਇੱਕ ਸਵਾਲ ਦੇ ਜਵਾਬ ਵਿੱਚ ਸ. ਸਿੱਧੂ ਨੇ ਕਿਹਾ ਕਿ ਪਾਰਟੀ ਦਾ ਹਲਕੇ ਦਾ ਜਥੇਬੰਦਕ ਢਾਂਚਾ ਨਗਰ ਪੰਚਾਇਤ ਚੋਣਾਂ ਤੋਂ ਮਗਰੋਂ ਐਲਾਨਿਆ ਜਾਵੇਗਾ ਤੇ ਪਾਰਟੀ ਲਈ ਜੀਤੋੜ ਕੰਮ ਕਰਨ ਵਾਲੇ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਹਲਕਾ, ਜਿਲ੍ਹਾ ਅਤੇ ਸੂਬੇ ਦੇ ਅਹੁਦਿਆਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਅਵਤਾਰ ਮੈਨੂੰਆਣਾ, ਸੁਖਬੀਰ ਚੱਠਾ, ਨਿਰਮਲ ਜੋਧਪੁਰ, ਸਵਰਨਜੀਤ ਪੱਕਾ, ਬਲਵਿੰਦਰ ਗਿੱਲ, ਗੁਰਤੇਜ ਜੋਗੇਵਾਲਾ, ਰਣਜੀਤ ਮਲਕਾਣਾ, ਰਾਮਪਾਲ ਮਲਕਾਣਾ, ਰਾਕੇਸ਼ ਚੌਧਰੀ, ਤੇਜ ਰਾਮ ਸ਼ਰਮਾਂ, ਚਿੰਟੂ ਜਿੰਦਲ, ਮੇਜਰ ਮਿਰਜੇਆਣਾ, ਧੀਰਾ ਕਣਕਵਾਲ, ਡੂੰਗਰ ਸੀਂਗੋ, ਪੱਪੂ ਸਰਪੰਚ ਮਲਕਾਣਾ, ਮੋਤੀ ਭਾਗੀਵਾਂਦਰ ਆਦਿ ਆਗੂ ਹਾਜਿਰ ਸਨ।

No comments: