BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਨੇ ਉਮੀਦਵਾਰ ਗੋਲਡੀ ਗਿੱਲ ਦੇ ਚੋਣ ਦਫਤਰ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 10 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ ਤੇ ਪਾਰਟੀਆਂ ਦੇ ਆਗੂਆਂ ਨੇ ਆਪਣੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੀ ਕਮਾਨ ਸਾਂਭ ਲਈ ਹੈ।ਇਸੇ ਲੜੀ ਵਿੱਚ ਪੰਜਾਬ ਕਾਂਗਰਸ ਦੇ ਬੁਲਾਰੇ ਤੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਵਾਰਡ ਨੰ: 10 ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਰਹੇ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਗੋਲਡੀ ਗਿੱਲ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ ਤੇ ਕਈ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਜਲਸੇ ਵੀ ਕੀਤੇ।
ਜਟਾਣਾ ਨੇ ਗੋਲਡੀ ਗਿੱਲ ਦੇ ਚੋਣ ਦਫਤਰ ਦਾ ਉਦਘਾਟਨ ਕਰਦਿਆਂ ਉਸ ਦੀ ਜਿੱਤ ਦੀ ਕਾਮਨਾ ਕੀਤੀ। ਉੱਧਰ ਜਟਾਣਾ ਨੇ ਵਾਰਡ ਨੰ: 1 ਤੋਂ ਕਾਂਗਰਸੀ ਉਮੀਦਵਾਰ ਗੁਲਜਿੰਦਰ ਕੌਰ, ਵਾਰਡ ਨੰ: 4 ਤੋਂ ਅਜੀਜ ਖਾਂ, ਵਾਰਡ ਨੰ: 11 ਤੋਂ ਹਰਬੰਸ ਸਿੰਘ, ਵਾਰਡ ਨੰ: 13 ਤੋਂ ਬਲਕਰਨ ਸਿੰਘ, ਵਾਰਡ ਨੰ: 14 ਤੋਂ ਗੁਰਮੇਲ ਕੌਰ ਦੇ ਹੱਕ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਸ਼ਹਿਰ ਦੇ ਭਵਿੱਖੀ ਵਿਕਾਸ ਨੂੰ ਦੇਖਦਿਆਂ ਹੀ ਲੋਕਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਅਕਾਲੀ ਭਾਜਪਾ ਸਰਕਾਰ ਦੌਰਾਨ ਤਲਵੰਡੀ ਸਾਬੋ ਨੂੰ ਵਿਕਾਸ ਪੱਖੋਂ ਅੱਖੋਂ ਪਰੋਖੇ ਕਰੀ ਰੱਖਿਆ ਪ੍ਰੰਤੂ ਹੁਣ ਨਗਰ ਪੰਚਾਇਤ ਦਾ ਪ੍ਰਧਾਨ ਕਾਂਗਰਸ ਪਾਰਟੀ ਦਾ ਹੋਵੇਗਾ ਤਾਂ ਸੂਬਾ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਟਾਣਾ ਨਾਲ ਸੰਦੀਪ ਭੁੱਲਰ ਸਕੱਤਰ ਪੰਜਾਬ ਯੂਥ ਕਾਂਗਰਸ, ਰਣਜੀਤ ਸੰਧੂ, ਗੁਰਪ੍ਰੀਤ ਮਾਨਸ਼ਾਹੀਆ ਕੌਂਸਲਰ, ਕ੍ਰਿਸ਼ਨ ਭਾਗੀਵਾਂਦਰ ਪ੍ਰਧਾਨ ਬਲਾਕ ਕਾਂਗਰਸ, ਬੇਅੰਤ ਬੰਗੀ ਪ੍ਰਧਾਨ ਬਲਾਕ ਕਾਂਗਰਸ ਰਾਮਾਂ, ਬਰਿੰਦਰਪਾਲ ਮਹੇਸ਼ਵਰੀ, ਗੁਰਤੇਜ ਭੁਰੂ ਪ੍ਰਧਾਨ ਟਰੱਕ ਯੁੂਨੀਅਨ ਰਾਮਾਂ, ਸਰਬਜੀਤ ਢਿੱਲੋਂ ਕੌਂਸਲਰ ਰਾਮਾਂ, ਅੰਮ੍ਰਿਤਪਾਲ ਕਾਕਾ, ਦਰਸ਼ਨ ਸੰਧੂ ਮਾਨਵਾਲਾ, ਮਨਜੀਤ ਲਾਲੇਆਣਾ, ਮਨਪ੍ਰੀਤ ਬੰਗੇਹਰ ਚੜਤ ਸਿੰਘ, ਨਵਜੋਤ ਜੋਤਾ, ਸੂਬਾ ਤਲਵੰਡੀ, ਵਿਕਾਸ ਤਲਵੰਡੀ, ਸੁੱਖੀ ਮਹਿਰਮੀਆਂ, ਹਰਤੇਜ ਮੱਲਵਾਲਾ, ਜਸਪਾਲ ਭਗਵਾਨਪੁਰਾ ਆਦਿ ਆਗੂ ਹਾਜਰ ਸਨ।

No comments: