BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਨੇ ਕੀਤਾ ਪਹਿਲਾ ਸਥਾਨ ਹਾਸਲ

ਚੋਣ ਵਿਭਾਗ ਨੇ ਕਰਵਾਏ ਈ. ਸੀ. ਆਈ. ਕੌਮੀ ਕੁਇਜ਼ ਮੁਕਾਬਲੇ
ਬਠਿੰਡਾ, 2 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਇੰਦਰਜੀਤ ਸਿੰਘ ਅਤੇ ਇਕਬਾਲ ਸਿੰਘ ਨੇ ਚੋਣ ਵਿਭਾਗ ਵਲੋਂ ਈ. ਸੀ. ਆਈ. (ਇਲੈਕਸ਼ਨ ਕਮਿਸ਼ਨ ਆਫ਼ ਇੰਡੀਆ) ਨੈਸ਼ਨਲ ਕੁਇਜ਼  2017-18 ਦੇ ਜ਼ਿਲਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ 'ਚ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਸਨ।
ਆਪਣੇ ਸੰਬੋਧਨ ਵਿਚ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਉਸਦੀ ਮਹੱਤਤਾ ਬਾਰੇ ਪ੍ਰੇਰਣਾ ਦਿੰਦੇ ਹੋਏ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਚੰਗੇ ਨਾਗਰਿਕ ਅਤੇ ਸਮਾਜ ਦੇ ਸਿਰਜਨਹਾਰ ਹੋਣਗੇ। ਉਨਾਂ ਨੇ  ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨੂੰ ਵੋਟ ਦੀ ਮਹੱਤਤਾ ਅਤੇ ਵਰਤੋਂ ਕਰਨ ਲਈ ਪ੍ਰੇਰਣ। ਉਨਾਂ ਕਿਹਾ ਕਿ ਇਹ ਇਕ ਬਹੁਤ ਹੀ ਸਲਾਘਾਯੋਗ ਉਪਰਾਲਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਭਾਰਤੀ ਸਵਿਧਾਨ ਬਾਰੇ  ਜਾਣਕਾਰੀ ਮਿਲੀ ਹੈ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ 10 ਤੋਂ 15 ਦਸੰਬਰ  ਦੇ ਵਿਚਕਾਰ ਚੰਡੀਗੜ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ 'ਚ ਹਿੱਸਾ ਲਵੇਗੀ। ਅੱਜ ਕਰਵਾਏ ਗਏ ਇਨਾਂ ਮੁਕਾਬਲਿਆਂ ਵਿੱਚ ਦੂਸਰਾ ਸਥਾਨ ਰਾਮਪੁਰਾ ਫੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇ ਪ੍ਰਾਪਤ ਕੀਤਾ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਭਾਰਤ ਭੂਸ਼ਨ ਨੇ ਕਿਹਾ ਕਿ  ਰਾਜ ਪੱਧਰੀ ਮੁਕਾਬਲੇ 'ਚ ਹਿੱਸਾ ਲੈਣ ਤੋਂ ਪਹਿਲਾਂ ਇਨਾਂ ਵਿਦਿਆਰਥੀਆਂ ਦੀ ਤਿਆਰੀ ਲਈ ਟਰਾਇਲ ਟੈਸਟ ਚੋਣ ਦਫ਼ਤਰ ਬਠਿੰੰਡਾ ਵਿਖੇ ਕਰਵਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਮੁਕਾਬਲੇ ਸਬੰਧੀ ਸਿਖਲਾਈ ਦਿੱਤੀ ਜਾਵੇਗੀ। ਇਸ ਮੁਕਾਬਲੇ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ।

No comments: