BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

22 ਤੋਂ 26 ਜਨਵਰੀ ਤੱਕ ਦਿੱਤੇ ਜਾਣਗੇ ਕਿਸਾਨਾਂ ਵੱਲੋਂ ਡੀ ਸੀ ਦਫਤਰ ਮੂਹਰੇ ਧਰਨੇ

ਤਲਵੰਡੀ ਸਾਬੋ, 15 ਜਨਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਭਾਈ ਡੱਲ ਸਿੰਘ ਪਾਰਕ ਵਿੱਚ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ। ਚੋਣਾਂ ਵੇਲੇ ਲੋਕਾਂ ਨਾਲ ਕੀਤੇ ਝੂਠੇ ਵਾਅਦੇ ਤੋਂ ਮੁਕਰ ਚੁੱਕੀ ਸਰਕਾਰ ਨੂੰ ਜਗਾਉਣ ਦੀ ਖਾਤਰ ਬਲਾਕ ਦੇ ਪਿੰਡਾਂ ਚੋਂ ਪਹੁੰਚੇ ਕਿਸਾਨਾਂ ਅਤੇ ਮਜਦੂਰਾਂ ਪਿੰਡਾਂ ਵਿੱਚੋਂ 22 ਜਨਵਰੀ ਤੋਂ 26 ਜਨਵਰੀ ਨੂੰ ਦਿੱਤੇ ਜਾਣ ਵਾਲੇ ਡੀ ਸੀ ਦਫਤਰ ਦੇ ਧਰਨਿਆਂ ਵਿਚ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ ਤੇ ਨਾਲ ਹੀ ਪੱਕਾ ਮੋਰਚਾ ਲਾਉਣ ਲਈ ਪਿੰਡਾਂ ਵਿੱਚੋਂ ਰਸਦ ਇਕੱਠੀ ਕਰਨ ਲਈ ਕਿਹਾ ਗਿਆ। ਇਸ ਮੌਕੇ ਹਾਜਰ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਨੇ ਕਿਹਾ ਕਿ ਚੋਣਾਂ ਮੌਕੇ ਕਿਸਾਨ ਮਜਦੂਰਾਂ ਨਾਲ ਕੀਤੇ ਵਾਅਦੇ ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ ਦੇ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਲਾਗੂ ਕਰਵਾਉਣ ਖਾਤਰ 5 ਰੋਜਾ ਧਰਨਾ ਦਿੱਤਾ ਜਾ ਰਿਹਾ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮੋਹਣ ਸਿੰਘ ਚੱਠੇਵਾਲਾ, ਲਾਭ ਸਿੰਘ ਚੱਠੇਵਾਲਾ, ਜਗਦੇਵ ਸਿੰਘ ਜੋਗੇਵਾਲਾ, ਲਖਵੀਰ ਸਿੰਘ ਜੋਗੇਵਾਲਾ, ਮਹਿੰਗਾ ਸਿੰਘ ਨਥੇਹਾ, ਨਛੱਤਰ ਸਿੰਘ ਅਤੇ ਜਰਨੈਲ ਸਿੰਘ ਬਹਿਮਣ ਕੌਰ ਸਿੰਘ ਹਾਜਰ ਸਨ।

No comments: