BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਮਨਾਇਆ ਗੁਰੂ ਰਵਿਦਾਸ ਜੀ ਦਾ 641ਵਾਂ ਪ੍ਰਕਾਸ਼ ਦਿਹਾੜਾ

ਜਲੰਧਰ 31 ਜਨਵਰੀ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਗੁਰੂ ਰਵਿਦਾਸ ਜੀ ਦਾ 641ਵਾਂ ਪ੍ਰਕਾਸ਼ ਦਿਹਾੜਾ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਮਾਨ ਨਗਰ ਵਿੱਚ ਮਨਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਕੰਵਲਜੀਤ ਕੌਰ ਆਹੂਜਾ, ਸਾਰੇ ਸਟਾਫ ਮੇਂਬਰਸ ਅਤੇ ਵਿਦਿਆਰਥੀਆਂ ਨੇ ਵਿਸ਼ਵ ਸ਼ਾਂਤੀ ਅਤੇ ਸਾਰੇ ਦੇ ਜੀਵਨ ਵਿੱਚ ਖੁਸ਼ੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਗੁਰੂ ਦਾ ਲੰਗਰ ਤਿਆਰ ਕੀਤਾ ਗਿਆ। ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਸੇਵਾ ਕਰਦੇ ਹੋਏ ਸਭ ਨੂੰ ਲੰਗਰ ਖਿਲਾਇਆ। ਇਸ ਦੇ ਨਾਲ  ਹੀ ਪ੍ਰਿੰਸੀਪਲ ਸ਼੍ਰੀਮਤੀ ਆਹੂਜਾ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਬਾਰੇ ਵਿੱਚ ਅਤੇ ਉਨ੍ਹਾਂ ਦੇ ਜੀਵਨ ਦੇ ਬਾਰੇ ਵਿੱਚ ਦੱਸਿਆ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਭ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਵਲੋਂ ਦਿੱਤੀ ਗਈ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਕਿਹਾ।

No comments: