BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਲ ਇੰਡੀਆ ਲੇਖ ਰਚਨਾ ਮੁਕਾਬਲੇ ਵਿੱਚ ਜੀ. ਕੇ. ਯੂ ਨੇ ਮਾਰੀਆਂ ਮੱਲਾਂ

ਤਲਵੰਡੀ ਸਾਬੋ, 25 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਾਲ 2017-18 ਵਿੱਚ ਸ੍ਰੀ ਰਾਮ ਚੰਦਰ ਮਿਸ਼ਨ ਅਤੇ ਯੂਨਾਇਟਡ ਨੇਸ਼ਨ ਇੰਫਰਮੇਸ਼ਨ ਸੈਂਟਰ ਫਾਰ ਇੰਡੀਆ ਅਤੇ ਭੂਟਾਨ ਦੇ ਸਹਿਯੋਗ ਨਾਲ ਆਲ ਇੰਡੀਆ ਲੇਖ ਜਿਸ ਵਿੱਚੋਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵੱਖ-ਵੱਖ ਕਲਾਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ ਯੂਨੀਵਰਸਿਟੀ ਦੇ ਗੁਰੂ ਸਿੰਘ ਕਾਲਜ ਆਫ ਐਜੂਕੇਸ਼ਨ ਦੇ ਦੋ ਵਿਦਿਆਰਥੀਆਂ ਅਮਨਦੀਪ ਸਿੰਘ ਨੇ ਰਾਜ ਗੁਰਜਿੰਦਰ ਸਿੰਘ ਨੇ ਛੇਵਾਂ ਸਥਾਨ ਹਾਸਲ ਕੀਤਾ ਅਤੇ ਰਿਨੂੰ ਪ੍ਰੀਤ ਕੌਰ ਨੇ ਮੈਰਿਟ ਸਰਟੀਫਿਕੇਟ ਹਾਸਲ ਕਰਕੇ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਆਪਣੇ-ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਬੰਧਕੀ ਕਮੇਟੀ ਦੇ ਐੱਮ. ਡੀ. ਸ. ਸੁਖਰਾਜ ਸਿੰਘ ਸਿੱਧੂ ਵੱਲੋਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਇਸ ਪ੍ਰੌਗਰਾਮ ਦੇ ਪ੍ਰਬੰਧਕੀ ਸਕੱਤਰ ਨੌਜਵਾਨ ਵਿਗਿਆਨੀ ਹਰੀਸ਼ਰਨ ਅਗਰਵਾਲ ਮੁਖੀ ਇਲੈਕਠਰਾਨਿਕ ਅਤੇ ਸੰਚਾਰ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। 'ਵਰਸਿਟੀ ਦੇ ਉਪ-ਕੁਲਪਤੀ ਡਾ. ਬੀ. ਐੱਸ. ਧਾਲੀਵਾਲ ਅਤੇ ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

No comments: