BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਮੀਟਿੰਗ

ਅੰਮ੍ਰਿਤਸਰ 4 ਜਨਵਰੀ (ਕੰਵਲਜੀਤ ਸਿੰਘ;ਪਰਗਟ ਸਿੰਘ)- ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਮਹਾਤਮਾ ਗਾਂਧੀ ਸਰਵ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਸ੍ਰੀ ਵਿਕਾਸ ਹੀਰਾ,ਸ੍ਰੀ ਨਿਤਿਨ ਸਿੰਗਲਾ,ਐਸ:ਡੀ:ਐਮ ਅੰਮ੍ਰਿਤਸਰ-1 ਅਤੇ 2,ਸ੍ਰੀ ਗੁਰਪ੍ਰੀਤ ਸਿੰਘ ਗਿੱਲ ਜਿਲਾ ਵਿਕਾਸ ਤੇ ਪੰਚਾਇਤ ਅਫਸਰ,ਸ੍ਰੀ ਨਰਿੰਦਰਜੀਤ ਸਿੰਘ ਪਨੂੰ ਸਮਾਜ ਭਲਾਈ ਅਫਸਰ,ਸ੍ਰੀ ਰਾਜੇਸ਼ ਕੁਮਾਰ,ਡਿਪਟੀ ਜਿਲਾ ਸਿਖਿਆ ਅਫਸਰ, ਐਲੀਮੈਂਟਰੀ,ਸ੍ਰ ਸਰਬਜੀਤ ਸਿੰਘ ਮੱਲੀ,ਪੰਜਾਬ ਨੈਸ਼ਨਲ ਬੈਂਕ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਨੇ ਭਾਗ ਲਿਆ। ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ। ਕਿ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿ ਆਟਾ-ਦਾਲ, ਸ਼ਗਨ,ਭਗਤ ਪੂਰਨ ਸਿੰਘ,ਸ਼ਗਨ,ਪੈਨਸ਼ਨ,ਕੈਂਸਰ ਰਲੀਫ ਫੰਡ,ਅਟਲ ਪੈਨਸ਼ਨ ਯੋਜਨਾ, ਮੁਦਰਾ ਯੋਜਨਾ ਆਦਿ। ਦੇ ਅਧੀਨ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਇਨਾ ਸਕੀਮਾਂ ਦਾ ਲਾਭ ਪਹੁੰਚਾਈਆ ਜਾਵੇ। ਸ੍ਰ ਸੰਘਾ ਨੇ ਦੱਸਿਆ। ਕਿ ਜਿਲਾ ਪ੍ਰਸਾਸ਼ਨ ਵੱਲੋਂ 31ਜਨਵਰੀ ਤੱਕ ਅੰਮ੍ਰਿਤਸਰ ਜਿਲੇ ਦੇ 9 ਬਲਾਕਾਂ ਵਿੱਚ ਇਨਾ ਸਕੀਮਾਂ ਸਬੰਧੀ ਸਰਵੇ ਕੀਤਾ ਜਾ ਰਿਹਾ ਹੈ। ਉਨਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਕਿ ਉਹ ਯਕੀਨੀ ਬਣਾਉਣ ਕਿ ਇਨਾ ਸਕੀਮਾਂ ਤੋਂ ਵਾਂਝੇ ਯੋਗ ਲਾਭਪਾਤਰੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ। ਸ੍ਰ ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ। ਕਿ ਉਹ 9 ਬਲਾਕਾਂ ਵਿੱਚ ਕੈਂਪ ਲਗਾ ਕੇ ਲੋੜਵੰਦ ਵਿਅਕਤੀਆਂ ਦੇ ਫਾਰਮ ਭਰਵਾਏ ਜਾਣ। ਤਾਂ ਜੋ ਉਨਾ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਉਨਾ ਇਹ ਵੀ ਕਿਹਾ ਕਿ  ਇਨਾ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੈਂਫਲੈਟ ਤਿਆਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕਰਨ। ਉਨਾ ਨੇ ਅਧਿਕਾਰੀਆਂ ਨੂੰ ਕਿਹਾ। ਕਿ ਇਹ ਯਕੀਨੀ ਬਣਾਉਣ ਕਿ ਕੇਵਲ ਯੋਗ ਲਾਭਪਾਤਰੀਆਂ ਦੇ ਹੀ ਫਾਰਮ ਭਰਵਾਉਣ।  ਡਿਪਟੀ ਕਮਿਸ਼ਨਰ ਨੇ ਕਿਹਾ। ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਨੂੰ ਜਰੂਰ ਮਿਲਣਾ ਚਾਹੀਦਾ ਹੈ। ਉਨਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਜਾਂਚ ਲਈ ਕੈਂਪ ਲਗਾਉਣ। ਅਤੇ ਅੰਗਹੀਣ ਵਿਅਕਤੀਆਂ ਦੇ ਮੈਡੀਕਲ ਸਰਟੀਫਿਕੇਟ ਵੀ ਬਣਾਏ ਜਾਣ। ਉਨਾ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੀਆਂ 843 ਪੰਚਾਇਤਾਂ ਵਿੱਚ ਇਹ ਸਰਵੇ ਕਰਵਾਇਆ ਜਾਵੇਗਾ। ਅਤੇ ਹੇਠਲੇ ਪੱਧਰ ਤੱਕ ਇਨਾ ਸਕੀਮਾਂ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਇਨਾ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।

No comments: