BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖਾਲਸਾ ਸਕੂਲ ਤਲਵੰਡੀ ਸਾਬੋ ਦੇ ਬੌਕਸਿੰਗ ਖਿਡਾਰੀ ਕੁਲਦੀਪ ਸਿੰਘ ਨੇ ਨੈਸ਼ਨਲ ਖੇਡਾਂ 'ਚੋਂ ਪ੍ਰਾਪਤ ਕੀਤਾ ਗੋਲਡ ਮੈਡਲ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨੈਸ਼ਨਲ ਟਾਰਗਿਟ ਉਲੰਪਿਕ ਨਾਰਥ ਇੰਡੀਆ ਚੈਂਪੀਅਨਸ਼ਿਪ ਵੱਲੋਂ ਹਿਸਾਰ ਵਿਖੇ ਕਰਵਾਏ ਗਏ ਬੌਕਸਿੰਗ ਮੁਕਬਾਲਿਆਂ ਵਿੱਚ ਖਾਲਸਾ ਸੀਨੀ. ਸੈਕੰ. ਸਕੂਲ (ਲੜਕੇ) ਤਲਵੰਡੀ ਸਾਬੋ ਦੇ ਨੌਵੀਂ ਸ਼੍ਰੇਣੀ ਦੇ ਵਿਦਿਆਰਥੀ ਕੁਲਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਪੂਰੇ ਉੱਤਰੀ ਭਾਰਤ ਵਿੱਚ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ।
ਜਿਕਰਯੋਗ ਹੈ ਕਿ ਉਕਤ ਖਿਡਾਰੀ ਸਕੂਲੀ ਨੈਸ਼ਨਲ ਮੁਕਾਬਲਿਆਂ ਵਿੱਚ ਵੀ ਗੋਲਡ ਮੈਡਲ ਪ੍ਰਾਪਤ ਕਰਕੇ ਪੂਰੇ ਦੇਸ਼ ਵਿੱਚ ਪੰਜਾਬ ਅਤੇ ਤਲਵੰਡੀ ਸਾਬੋ ਦਾ ਨਾਮ ਰੌਸ਼ਨ ਕਰ ਚੁੱਕਾ ਹੈ। ਇਸ ਮੌਕੇ 'ਤੇ ਸਮੂਹ ਪ੍ਰਬੰਧਕ ਕਮੇਟੀ ਖਾਲਸਾ ਸਕੂਲਜ਼ ਤਲਵੰਡੀ ਸਾਬੋ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਕੰਵਲਜੀਤ ਕੌਰ ਅਤੇ ਸਮੂਹ ਸਟਾਫ ਨੇ ਖਿਡਾਰੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਇਹ ਖਿਡਾਰੀ ਆਪਣੀ ਮਿਹਨਤ ਨਾਲ ਪੂਰੀ ਦੁਨੀਆਂ ਵਿੱਚ ਆਪਣੇ ਮਾਤਾ-ਪਿਤਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ।

No comments: