BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਪ੍ਰਾਇਮਰੀ ਸਕੂਲ ਕੌਰੇਆਣਾ ਵਿਖੇ ਮਨਾਇਆ ਨੈਸ਼ਨਲ ਕੌਮੀ ਹਫਤਾ

ਤਲਵੰਡੀ ਸਾਬੋ, 18 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਕੌਰੇਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤੇ ਗੁਰਪ੍ਰੀਤ ਸਿੰਘ ਭੱਟੀ (ਐੱਨ. ਵਾਈ. ਵੀ) ਦੀ ਅਗਵਾਈ ਵਿੱਚ ਅਤੇ ਭਗਵਾਨ ਬਾਲਮੀਕ ਵੈਲਫੇਅਰ ਐਂਡ ਯੂਥ ਕਲੱਬ ਕੌਰੇਆਣਾ ਦੇ ਸਹਿਯੋਗ ਨਾਲ 'ਨੈਸ਼ਨਲ ਕੌਮੀ ਹਫਤਾ' ਮਨਾਇਆ ਗਿਆ। ਇਸ ਮੌਕੇ ਖੇਡ ਪ੍ਰਤੀਯੋਗਤਾ ਪ੍ਰੋਗਰਾਮ ਵੀ ਕਰਵਾਇਆ ਜਿਸ ਵਿੱਚ ਵੀਰਦਾਸ ਸਿੰਘ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਕੁਲਵਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਬੱਚਿਆਂ ਨੂੰ ਰਿਟਾਇਰਡ ਮੁੱਖ ਅਧਿਆਪਕ ਸ. ਦੱਲ ਸਿੰਘ ਸਿੱਧੂ ਵੱਲੋਂ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਮੁਖੀ ਮੈਡਮ ਕਰਮਜੀਤ ਕੌਰ ਵੱਲੋਂ ਪਹੁੰਚੀ ਹੋਈ ਨਹਿਰੂ ਯੁਵਾ ਕੇਂਦਰ ਬਠਿੰਡਾ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਕੂਲਾਂ ਅੰਦਰ ਅਜਿਹੇ ਦਿਹਾੜੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਬੱਚਿਆਂ ਨੂੰ ਇਹਨਾਂ ਦਿਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਮਿਲਦੀ ਹੈ। ਇਸ ਦੌਰਾਨ ਭਗਵਾਨ ਬਾਲਮੀਕ ਵੈਲਫੇਅਰ ਕਲੱਬ ਦੇ ਮੀਤ ਪ੍ਰਧਾਨ ਸ. ਮਲਕੀਤ ਸਿੰਘ, ਸਲਾਹਕਾਰ ਸ. ਗੁਰਮੀਤ ਸਿੰਘ, ਜਗਸੀਰ ਸਿਘ ਅਤੇ ਸਕੂਲ ਦਾ ਸਮੁੱਚਾ ਸਟਾਫ ਮੌਜ਼ੂਦ ਸੀ।

No comments: