BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਪਿੰਡ ਮਿਰਜ਼ੇਆਣਾ ਵਿਖੇ ਕੀਰਤਨ ਸਜਾਏ ਗਏ

  • ਗੱਤਕਾ ਪਾਰਟੀ ਨੇ ਦਿਖਾਏ ਗੱਤਕੇ ਦੇ ਜ਼ੌਹਰ
ਤਲਵੰਡੀ ਸਾਬੋ, 15 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਿਰਜ਼ੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਾਰੀਆਂ ਸੰਗਤਾਂ ਨੇ ਪੂਰੇ ਜੋਸ਼ੋ-ਖਰੋਸ਼ ਨਾਲ ਨਾਲ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅੰਖਡ ਪਾਠਾਂ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਾਸਤੇ ਚਾਹ-ਪਕੌੜਿਆਂ ਅਤੇ ਹੋਰ ਵਸਤਾਂ ਦੇ ਲੰਗਰ ਸਜਾਏ ਗਏ ਸਨ। ਨਗਰ ਕੀਤਰਨ ਦੌਰਾਨ ਜਿੱਥੇ ਕੀਰਤਨੀ ਕਥਿਆਂ ਵੱਲੋਂ ਗੁਰੂ ਜਸ ਸਰਵਣ ਕਰਵਾਇਆ ਗਿਆ ਉੱਥੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੀ ਗੱਤਕਾ ਟੀਮ ਵੱਲੋਂ ਮਾਰਸ਼ਲ ਆਰਟ ਗੱਤਕੇ ਦੇ ਜੌਹਰ ਅਤੇ ਧਾਰਮਿਕ ਕੋਰੀਓਗ੍ਰਾਫੀਆਂ ਪੇਸ਼ ਕਰਕੇ ਸੰਗਤਾਂ ਨੂੰ ਜੈਕਾਰੇ ਲਾਉਣ ਲਈ ਮਜ਼ਬੂਰ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਉਕਤ ਸਕੂਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਕਵੀਸ਼ਰੀਆ ਰਾਹੀਂ ਗੁਰ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਗੁਰਦੁਆਰਾ ਸਹਿਬ ਦੇ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ ਜੀ ਨੇ ਸਾਰੀਆਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਗੁਰੂਆਂ ਦੇ ਦੱਸੇ ਹੋਏ ਮਾਰਗ ਅਤੇ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਉਹਨਾਂ ਨੌਜਵਾਨਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਵੀ ਦਿੱਤੀ। ਨਗਰ ਕੀਰਤਨ ਮੌਕੇ ਭਾਈ ਪ੍ਰੀਤਮ ਸਿੰਘ ਖਾਲਸਾ, ਭਾਈ ਬੂਟਾ ਸਿੰਘ, ਭਾਈ ਅਮਰਜੀਤ ਸਿੰਘ ਸੈਕਟਰੀ, ਭਾਈ ਜਗਤਾਰ ਸਿੰਘ ਮਾਨ, ਡਾਕਟਰ ਮਲਕੀਤ ਮਾਨ, ਅਵਤਾਰ ਸਿੰਘ ਖਾਲਸਾ, ਭਾਈ ਗੁਰਬਿੰਦਰ ਸਿੰਘ ਹੈੱਡ ਗ੍ਰੰਥੀ ਪਿੰਡ ਕੌਰੇਆਣਾ, ਭਾਈ ਗੋਬਿੰਦ ਸਿੰਘ ਬੰਗੀ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਪਿੰਡ ਸੀਂਗੋ, ਭਾਈ ਜਸਵੰਤ ਸਿੰਘ ਤੋਂ ਇਲਾਵਾ ਅਤੇ ਸਮੁੱਚੀਆਂ ਸੰਗਤਾਂ ਮੌਜੂਦ ਸਨ।

No comments: