BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ ਤੇ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ:ਡਿਪਟੀ ਕਮਿਸ਼ਨਰ ਪਬਲਿਸ਼ਰ ਵੀ ਬਿਨਾਂ ਰਜਿਸਟ੍ਰੇਸ਼ਨ ਨੰਬਰ ਇਸ਼ਤਿਹਾਰ ਨਾ ਛਾਪਣ

ਅੰਮ੍ਰਿਤਸਰ 3 ਜਨਵਰੀ (ਕੰਵਲਜੀਤ ਸਿੰਘ,ਪਰਗਟ ਸਿੰਘ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ  ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ। ਕਿ ਭਵਿੱਖ ਵਿੱਚ ਕਿਸੇ ਵੀ ਟਰੈਵਲ ਏਜੰਟ ਦੀ ਕਿਸੇ ਵੀ ਤਰਾ ਦੀ ਇਸ਼ਤਿਹਾਰਬਾਜ਼ੀ ਤੇ ਉਸਦਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਜ਼ਰੂਰੀ ਹੋਵੇਗਾ। ਇਨਾ ਹੁਕਮਾਂ ਸੰਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ। ਕਿ ਭਵਿੱਖ ਵਿੱਚ ਟਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ (ਟੈਲੀਵਿਜ਼ਨ,ਪ੍ਰਿੰਟ,ਕੰਧਾਂ'ਤੇ ਜਾਂ ਵਾਹਨਾਂ'ਤੇ) ਰਾਹੀਂ ਲਗਵਾਏ ਜਾਣ ਤਾਂ ਉਨਾ'ਤੇ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ। ਉਨਾ ਦੱਸਿਆ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਵਿਚ ਪਬਲਿਸ਼ਰਜ਼ ਨੂੰ ਵੀ ਹਦਾਇਤ ਕੀਤੀ ਗਈ ਹੈ। ਕਿ ਉਹ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਕਰਨ ਵੇਲੇ ਟਰੈਵਲ ਏਜੰਟ ਦਾ ਰਜਿਸਟ੍ਰੇਸ਼ਨ ਨੰਬਰ ਲੈਣਾ,ਵੈਰੀਫਾਈ (ਪੜਤਾਲ) ਅਤੇ ਦਰਜ ਕਰਨਾ ਜ਼ਰੂਰੀ ਬਣਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪਬਲੀਸ਼ਰਜ਼ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜਿਥੇ ਟਰੈਵਲ ਏਜੰਟਾਂ ਨੂੰ ਇੰਨਾ ਹੁਕਮਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਹੈ। ਉੱਥੇ ਹੀ ਉਨਾ ਨੇ ਮੀਡੀਆ ਤੋਂ ਵੀ ਇਸ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ। ਕਿ ਟਰੈਵਲ ਏਜੰਟਾਂ ਸਬੰਧੀ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ,ਪ੍ਰਸਾਰਿਤ ਕਰਨ ਤੋਂ ਪਹਿਲਾਂ ਸਬੰਧਤ ਇਸ਼ਤਿਹਾਰਦਾਤਾ ਤੋਂ ਉਸਦਾ ਰਜਿਸਟ੍ਰੇਸ਼ਨ ਨੰਬਰ ਜਰੂਰ ਲੈ ਲਿਆ ਜਾਵੇ।

No comments: