BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦਾ ਅਲਮ-ਬਰਦਾਰ ਹੈ ਸੁੱਖੀ ਬਾਠ: ਪ੍ਰਿੰਸੀਪਲ ਸਮਰਾ

ਜਲੰਧਰ 15 ਜਨਵਰੀ (ਗੁਰਕੀਰਤ ਸਿੰਘ)- ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪਰਵਾਸ ਅਧਿਐਨ ਕੇਂਦਰ ਪੰਜਾਬ ਵੱਲੋਂ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਤੇ ਪੰਜਾਬੀ ਭਾਸ਼ਾ ਦੇ ਵੱਡੇ ਪ੍ਰਮੋਟਰ ਸ੍ਰੀ ਸੁੱਖੀ ਬਾਠ ਦਾ ਸਨਮਾਨ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਕਰਾਇਆ ਗਿਆ। ਪਰਵਾਸ ਅਧਿਐਨ ਕੇਂਦਰ ਪੰਜਾਬ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਨਾਗਰਾ ਨੇ ਆਪਣੇ ਖੋਜ ਕੇਂਦਰ ਦੀਆਂ ਪ੍ਰਾਪਤੀਆਂ ਦਸਦਿਆਂ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ੍ਰੀ ਸੁੱਖੀ ਬਾਠ ਤੇ ਉਨ੍ਹਾਂ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੋਪਾਲ ਸਿੰਘ ਬੁੱਟਰ ਵੱਲੋਂ ਸ੍ਰੀ ਸੁੱਖੀ ਬਾਠ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਸ੍ਰੀ ਸੁੱਖੀ ਬਾਠ ਵੀ ਇਸੇ ਕਾਲਜ ਦੇ ਵਿਦਿਆਰਥੀ ਹਨ ਤੇ ਇਨ੍ਹਾਂ ਨੇ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਕੈਨੇਡਾ ਵਿੱਚ ਵੱਡੀ ਪਛਾਣ ਬਣਾਈ ਹੈ। ਸ੍ਰੀ ਸੁੱਖੀ ਬਾਠ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਾਲਜ ਵਿਚ ਆ ਕੇ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਨ ਸਰੀ ਦੀ ਸਥਾਪਨਾ ਪੰਜਾਬੀ ਸਾਹਿਤ ਤੇ ਸਾਹਿਤਕਾਰਾਂ ਦੀ ਸੇਵਾ ਲਈ ਅਤੇ ਕੈਨੇਡਾ ਵਿਚ ਉਨ੍ਹਾਂ ਦਾ ਰੂ-ਬ-ਰੂ ਕਰਾਉਣ ਲਈ ਕੀਤੀ ਹੈ ਤੇ ਉਹ ਆਪਣੇ ਮਿਸ਼ਨ ਵਿਚ ਸਫਲ ਵੀ ਹੋ ਰਹੇ ਹਨ। ਸ੍ਰੀ ਸੁੱਖੀ ਬਾਠ ਨੇ ਕਿਹਾ ਕਿ ਕਾਲਜ ਦੇ ਪਰਵਾਸ ਅਧਿਐਨ ਕੇਂਦਰ ਪੰਜਾਬ ਨਾਲ ਮਿਲ ਕੇ ਆਉਣ ਵਾਲੇ ਸਮੇਂ ਵਿਚ ਵੱਡੇ ਸਮਾਗਮ ਕਰਨਗੇ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਬੋਲਦਿਆਂ ਕਿਹਾ ਕਿ ਸ੍ਰੀ ਸੁੱਖੀ ਬਾਠ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸੁੱਖੀ ਬਾਠ ਉੱਘੇ ਬਿਜਨਸਮੈਨ ਹੋਣ ਦੇ ਬਾਵਜੂਦ ਵੀ ਪੰਜਾਬੀ ਸਾਹਿਤ ਤੇ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਸੁਹਿਰਦ ਹਨ, ਜੋ ਕਿ ਸਾਡੇ ਲਈ ਫ਼ਖ਼ਰ ਵਾਲੀ ਗੱਲ ਹੈ। ਇਸ ਮੌਕੇ ਸ੍ਰੀ ਸੁੱਖੀ ਬਾਠ ਨਾਲ ਆਏ ਪੰਜਾਬੀ ਲੇਖਕ ਅਤੇ ਪ੍ਰਾਈਮ ਏਸ਼ੀਆ ਦੇ ਐਂਕਰ ਦਵਿੰਦਰ ਬੈਨੀਪਾਲ ਨੇ ਵੀ ਆਪਣੀਆਂ ਰਚਨਾਵਾਂ ਪੜ੍ਹ ਕੇ ਹਾਜ਼ਰੀ ਲਗਵਾਈ। ਪ੍ਰਿੰਸੀਪਲ ਡਾ. ਸਮਰਾ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਬੁੱਟਰ ਅਤੇ ਕੇਂਦਰ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਨਾਗਰਾ ਨੇ ਸ੍ਰੀ ਸੁੱਖੀ ਬਾਠ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਅੰਤ ਵਿੱਚ ਸ੍ਰੀ ਸੁੱਖੀ ਬਾਠ ਤੇ ਉਨ੍ਹਾਂ ਨਾਲ ਆਏ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਪਰਵਾਸ ਅਧਿਐਨ ਕੇਂਦਰ ਪੰਜਾਬ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਨਾਗਰਾ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਅਤੇ ਵਿਸ਼ੇਸ਼ ਤੌਰ ਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਵੀ ਹਾਜ਼ਰ ਸਨ।

No comments: