BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਯੂਥ ਕਾਂਗਰਸ ਦੀ ਨਵੀਂ ਦਿੱਲੀ ਵਿਖੇ ਹੋਈ ਕਾਰਜਕਾਰਨੀ ਮੀਟਿੰਗ ਵਿੱਚ ਸ਼ਾਮਿਲ ਹੋਏ ਸੰਦੀਪ ਭੁੱਲਰ

ਤਲਵੰਡੀ ਸਾਬੋ, 18 ਜਨਵਰੀ (ਗੁਰਜੰਟ ਸਿੰਘ ਨਥੇਹਾ)- ਆਲ ਇੰਡੀਆ ਯੂਥ ਕਾਂਗਰਸ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਯੂਥ ਕਾਂਗਰਸ ਦੇ ਡੈਲੀਗੇਟਾਂ, ਆਗੂਆਂ ਤੇ ਕਾਰਕੁੰਨਾਂ ਦੀ ਕਾਰਜਕਾਰਨੀ ਮੀਟਿੰਗ ਵਿੱਚ ਹਲਕਾ ਤਲਵੰਡੀ ਸਾਬੋ ਵਿੱਚ ਪਿਛਲੇ ਸਮੇਂ ਤੋਂ ਕਾਰਜਸ਼ੀਲ ਅਤੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਅਤਿ ਕਰੀਬੀ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਸੰਦੀਪ ਭੁੱਲਰ ਨੇ ਵੀ ਸ਼ਮੂਲੀਅਤ ਕੀਤੀ। ਉਕਤ ਜਾਣਕਾਰੀ ਦਿੰਦਿਆਂ ਸੰਦੀਪ ਭੁੱਲਰ ਨੇ ਦੱਸਿਆ ਕਿ ਮੀਟਿੰਗ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਯੂਥ ਕਾਂਗਰਸ ਨੂੰ ਹੋਰ ਮਜਬੂਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਨ ਲਈ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵੀਚਾਰ ਵਟਾਂਦਰਾ ਹੋਇਆ ਜਿਸ ਵਿੱਚ ਉਨਾਂ ਨੇ ਪੰਜਾਬ ਯੂਥ ਕਾਂਗਰਸ ਵੱਲੋਂ ਪਿੰਡਾਂ ਸ਼ਹਿਰਾਂ ਦੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਆਲ ਇੰਡੀਆਂ ਯੂਥ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਜਾਣੂੰ ਕਰਵਾਇਆ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ। ਭੁੱਲਰ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਦਿੱਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਹਲਕਾ ਤਲਵੰਡੀ ਸਾਬੋ ਅੰਦਰ ਵੀ ਸ. ਜਟਾਣਾ ਦੀ ਅਗਵਾਈ ਵਿੱਚ ਯੂਥ ਕਾਂਗਰਸ ਦੀ ਮਜਬੂਤੀ ਲਈ ਹੋ ਕਦਮ ਉਠਾਏ ਜਾਣਗੇ।

No comments: