BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਿੰਡ ਨਥੇਹਾ ਵਿਖੇ ਸਜਾਇਆ ਨਗਰ ਕੀਰਤਨ

ਤਲਵੰਡੀ ਸਾਬੋ, 3 ਜਨਵਰੀ (ਗੁਰਜੰਟ ਸਿੰਘ ਨਥੇਹਾ)-  ਨਜ਼ਦੀਕੀ ਪਿੰਡ ਨਥੇਹਾ ਵਿੱਚ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿੱਚ ਕੀਤਾ ਹੋਇਆ ਸੀ।
ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਜਿੱਥੇ ਸਵਾਗਤੀ ਗੇਟ ਲਾਏ ਗਏ ਸਨ ਉੱਥੇ ਨਗਰ ਕੀਰਤਨ ਦੇ ਪੜਾਵਾਂ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਮਿੱਠੂ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਸਮੁੱਚੇ ਜਗਤ ਵਾਂਗ ਨਥੇਹਾ ਨਗਰ ਵਿੱਚ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਉਹਨਾਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਉੱਥੇ ਨੌਜਵਾਨਾਂ ਨੂੰ ਗੁਰੂ ਸਾਹਿਬ ਵੱਲੋਂ ਬਖਸ਼ੀ ਦਸਤਾਰ ਨੂੰ ਆਂਪਣੇ ਸਿਰ 'ਤੇ ਸਜਾਉਜ਼ ਦੀ ਬੇਨਤੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਮੱਘਰ ਸਿੰਘ ਭੌਰਾ ਦੇ ਢਾਡੀ ਜਥੇ ਨੇ ਜਿੱਥੇ ਗੁਰ-ਇਤਹਾਸ ਵਿੱਚੋਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜ ਪਿਲਛੀਆਂ ਦੇ ਸਿੰਘਾਂ ਨੇ ਮਾਰਸ਼ਲ ਆਰਟ ਗੱਤਕੇ ਦੇ ਜ਼ੌਹਰ ਵਿਖਾ ਕੇ ਸੰਗਤਾਂ ਨੂੰ ਜੈਕਾਰੇ ਲਾਉਣ ਲਈ ਮਜ਼ਬੂਰ ਕਰ ਦਿੱਤਾ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਮੰਦਰ ਖਾਲਸਾ, ਸਰਪੰਚ ਕੁਲਵੰਤ ਸਿੰਘ ਚਾਹਲ, ਸਾਬਕਾ ਸਰਪੰਚ ਜੰਗ ਸਿੰਘ ਨੰਬਰਦਾਰ, ਖਜਾਨਚੀ ਪ੍ਰਿਥੀ ਸਿੰਘ ਫੌਜੀ, ਸੈਕਟਰੀ ਬਲਦੇਵ ਸਿਘ ਚਾਹਲ, ਮੀਤ ਪ੍ਰਧਾਨ ਗੁਰਜੰਟ ਸਿੰਘ, ਰਾਗੀ ਬੋਘਾ ਸਿੰਘ, ਗੁਰਮੇਲ ਸਿੰਘ ਮਿਸਤਰੀ, ਜਸਵੀਰ ਸਿੰਘ ਚਾਹਲ, ਚਰਨਜੀਤ ਸਿੰਘ ਸੱਗੂ, ਹਰਦੀਪ ਸਿੰਘ ਚਾਹਲ, ਮਾਸਟਰ ਸਰਬਜੀਤ ਸਿੰਘ ਕਾਕਾ, ਕੁਲਵੰਤ ਸਿੰਘ ਚਾਹਲ, ਸੰਦੀਪ ਸਿੰਘ, ਸੁਖਦੀਪ ਸਿੰਘ, ਸੁਖਜੀਤ ਸਿੰਘ ਖਾਲਸਾ, ਕਾਲਾ ਮਿਸਤਰੀ, ਗੁਰਪਾਲ ਸਿੰਘ ਖਾਲਸਾ, ਗੁਰਵਿੰਦਰ ਸਿੰਘ ਚਾਹਲ, ਸ਼ਿਕੰਦਰ ਸਿੰਘ, ਪਿਆਰਾ ਸਿੰਘ, ਮਨਦੀਪ ਸਿੰਘ ਮਣੀ, ਰਾਜਾ ਸਿੰਘ ਮਿਸਤਰੀ ਆਦਿ ਤੋਂ ਇਲਾਵਾ ਸਮੁੱਚੇ ਨਗਰ ਨਿਵਾਸੀ ਹਾਜ਼ਰ ਸਨ।

No comments: