BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪਿੰਡ ਸੂਰਤੀਆ ਵਿਖੇ ਲਗਾਇਆ ਸਤਤ ਰੋਜ਼ਾ ਦਸਤਾਰ ਸਿਖਲਾਈ ਕੈਂਪ

ਤਲਵੰਡੀ ਸਾਬੋ, 25 ਜਨਵਰੀ (ਗੁਰਜੰਟ ਸਿੰਘ ਨਥੇਹਾ)- ਦਮਦਮੀ ਟਕਸਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਦੀ ਸਰਪ੍ਰਸਤੀ ਵਿਚ ਜਥੇਬੰਦੀ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਤਹਿਤ 7 ਰੋਜ਼ਾ ਦਸਤਾਰ ਸਿਖਲਾਈ ਕੈਂਪ ਪੰਜਾਬ ਹਰਿਆਣਾ ਦੇ ਨੇੜਲੇ ਸਰਹੱਦੀ ਪਿੰਡ ਸੂਰਤੀਆ ਦੇ ਗੁਰਦੁਆਰਾ ਬਾਬਾ ਚੰਦ ਸਿੰਘ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਵਿੱਚ ਇੰਟਰਨੈਸ਼ਨਲ ਪੰਥਕ ਦਲ ਜਥੇਬੰਦੀ ਦੇ ਜਿਲ੍ਹਾ ਸਿਰਸਾ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਮੱਲੇਵਾਲਾ ਅਤੇ ਭਾਈ ਪ੍ਰਦੀਪ ਸਿੰਘ ਨੇ ਬੱਚਿਆਂ ਨੂੰ ਦੁਮਾਲਾ, ਪਟਿਆਲਾ ਸ਼ਾਹੀ, ਮੋਰਨੀ ਅਤੇ ਵੱਖ-ਵੱਖ ਪ੍ਰਕਾਰ ਦੀਆਂ ਪੱਗਾਂ ਬੰਨਣ ਦੀ ਸਿਖਲਾਈ ਦਿੱਤੀ। ਇਸ ਕੈਂਪ ਵਿੱਚ ਲਗਪਗ 30 ਬੱਚਿਆਂ ਨੇ ਭਾਗ ਲਿਆ। ਕੈਂਪ ਦੇ ਆਖਰੀ ਦਿਨ ਦਸਤਾਰ ਮੁਕਾਬਲਾ ਕਰਵਾਇਆ ਗਿਆ। ਜਿਸ ਦੌਰਾਨ ਮਨਦੀਪ ਸਿੰਘ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਜਾ ਅਤੇ ਬਲਵਿੰਦਰ ਸਿੰਘ ਖਾਲਸਾ ਨੇ ਤੀਜਾ ਦਰਜਾ ਹਾਸਲ ਕੀਤਾ। ਸਮਾਪਤੀ ਸਮਾਗਮ ਮੌਕੇ ਇੰਟਰਨੈਸ਼ਨਲ ਪੰਥਕ ਦਲ ਦੇ ਧਾਰਮਿਕ ਵਿੰਗ ਦੇ ਸੰਚਾਲਕ ਗਿਆਨੀ ਰਾਜਪਾਲ ਸਿੰਘ ਖਾਲਸਾ, ਦਮਦਮੀ ਟਕਸਾਲ ਨੇ ਵਿਸ਼ੇਸ਼ ਹਾਜ਼ਰੀ ਭਰਦਿਆਂ ਗੁਰਮਤਿ ਵਿਚਾਰਾਂ ਦੁਆਰਾ ਹਾਜ਼ਰੀਨ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਰਾਜਪਾਲ ਸਿੰਘ ਖ਼ਾਲਸਾ ਨੇ ਆਪਣੇ ਸੰਬੋਧਨ ਰਾਹੀਂ ਬੱਚਿਆਂ ਨੂੰ ਦਸਤਾਰ ਦੀ ਮੱਹਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਸੁੰਦਰ ਦਸਤਾਰਾਂ ਸਜਾਉਣ ਅਤੇ ਅੰਮ੍ਰਿਤਧਾਰੀ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਦਸਤਾਰ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨ ਨਿਸ਼ਾਨੀਆਂ ਸ਼ੀਲਡਾਂ ਅਤੇ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਨੌਜਵਾਨਾਂ ਅਤੇ ਬੱਚਿਆਂ ਨੂੰ ਦਮਦਮੀ ਟਕਸਾਲ ਵੱਲੋਂ ਪ੍ਰਕਾਸ਼ਿਤ ਗੁਰਮਤਿ ਸਾਹਿਤ ਸਮੱਗਰੀ ਦੇ ਕੇ ਇੰਟਰਨੈਸ਼ਨਲ ਪੰਥਕ ਦਲ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਦਸਤਾਰ ਕੋਚਾਂ ਅਤੇ ਗਿਆਨੀ ਰਾਜਪਾਲ ਸਿੰਘ ਖ਼ਾਲਸਾ ਦਾ ਧੰਨਵਾਦ ਕਰਦਿਆਂ, ਭਾਈ ਮਨਦੀਪ ਸਿੰਘ ਹੈੱਡ ਗ੍ਰੰਥੀ, ਪ੍ਰਧਾਨ ਭਾਈ ਬੂਟਾ ਸਿੰਘ ਅਤੇ ਕਮੇਟੀ ਮੈਂਬਰਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਭਾਈ ਸੂਰਜ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਅਮਰੀਕ ਸਿੰਘ, ਭਾਈ ਹਰਦੇਵ ਸਿੰਘ, ਭਾਈ ਗੇਹਲਾ ਸਿੰਘ, ਭਾਈ ਬਿੱਕਰ ਸਿੰਘ, ਭਾਈ ਮਹਿਮਾ ਸਿੰਘ, ਭਾਈ ਬਹਾਲ ਸਿੰਘ, ਭਾਈ ਇਕਬਾਲ ਸਿੰਘ, ਭਾਈ ਨਾਇਬ ਸਿੰਘ ਅਤੇ ਨਗਰ ਸੰਗਤਾਂ ਹਾਜ਼ਰ ਸਨ।

No comments: