BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਅੰਮ੍ਰਿਤਸਰ/ਜੰਡਿਆਲਾ ਗੁਰੂ,30 ਜਨਵਰੀ:(ਕੰਵਲਜੀਤ ਸਿੰਘ) ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿਆਂਵਾਲਾ ਬਾਗ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ  ਸ੍ਰੀ ਸੁਭਾਸ਼ ਕੁਮਾਰ,ਵਧੀਕ ਡਿਪਟੀ ਕਮਿਸ਼ਨਰ ਜਨਰਲ ਅੰਮ੍ਰਿਤਸਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ। ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨਾ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ। ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ। ਕਿ ਉਹ ਆਪਣੇ ਵਿਦਿਆਰਥੀਆਂ ਨੂੰ ਜਲਿਆਂਵਾਲਾ ਬਾਗ ਵਿਖੇ ਸਾਲ ਵਿੱਚ ਇਕ ਵਾਰ ਜਰੂਰ ਲੈ ਕੇ ਆਉਣ। ਤਾਂ ਜੋ ਉਨਾ ਨੂੰ ਆਪਣੇ ਸ਼ਹੀਦਾਂ ਬਾਰੇ ਪਤਾ ਚੱਲ ਸਕੇ। ਉਨਾ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦੇਣਾ ਚਾਹੀਦਾ ਹੈ। ਕਿਉਂਕਿ ਇਨਾ ਦੀ ਬਦੌਲਤ ਹੀ ਅਸੀਂ ਖੁੱਲੀ ਹਵਾ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਨਿਤਿਨ ਸਿੰਗਲਾ,ਐਸ:ਡੀ:ਐਮ ਅੰਮ੍ਰਿਤਸਰ-1,ਸ੍ਰੀ ਸ਼ੇਰ ਜੰਗ ਸਿੰਘ ਹੁੰਦਲ,ਜਿਲਾ ਲੋਕ ਸੰਪਰਕ ਅਫਸਰ ਸ੍ਰੀਮਤੀ ਰੇਖਾ ਮਹਾਜਨ ਉਪ ਸਿਖਿਆ ਅਫਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।

No comments: