BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਸੰਤ ਮੌਕੇ ਸੰਗੀਤ ਵਿਭਾਗ ਨੇ ਕਰਵਾਈ ਸਰਸਵਤੀ ਪੂਜਾ

ਜਲੰਧਰ 22 ਜਨਵਰੀ (ਜਸਵਿੰਦਰ ਆਜ਼ਾਦ)- ਸਥਾਨਕ ਹਿੰਦੂ ਕੰਨਿਆ ਕਾਲਜ ਵਲੋਂ ਬਸੰਤ ਦੇ ਤਿਉਹਾਰ ਨੂੰ ਮਨਾਉਣ ਲਈ ਕਾਲਜ ਦੇ ਸੰਗੀਤ ਵਿਭਾਗ ਵੱਲੋਂ ਸਰਸਵਤੀ ਪੂਜਨ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਅਰਚਨਾ ਗਰਗ ਵੱਲੋਂ ਮਾਂ ਸਰਸਵਤੀ ਨੂੰ ਫੁੱਲ ਭੇਟ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਅਤੇ ਸੰਗੀਤ ਵਿਭਾਗ ਦੀ ਮੈਡਮ ਪਰਮਜੀਤ ਵਲੋਂ ਸਰਸਵਤੀ ਵੰਦਨਾ ਦਾ ਗਾਇਨ ਵੀ ਕੀਤਾ ਗਿਆ ਇਸ ਮੌਕੇ ਪਿੰਸੀਪਲ ਡਾ. ਅਰਚਨਾ ਗਰਗ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਉਨਾਂ ਦੇ ਸੱਭਿਆਚਾਰ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਤਿਉਹਾਰਾਂ ਸੰਬੰਧੀ ਜਾਣਕਾਰੀ ਮਿਲਦੀ ਹੈ।
ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਮੈਡਮ ਡਾ. ਭੁਪਿੰਦਰ ਕੌਰ ਨੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਦੇ ਹੋਏ ਦੱਸਿਆ, ਕਿ ਬਸੰਤ ਪੰਚਮੀ ਵਾਲੇ ਦਿਨ ਸਰਸਵਤੀ ਮਾਂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਲੋਕ ਪੀਲੇ ਰੰਗ ਦੇ ਕੱਪੜੇ ਪਾਉਦੇ ਹਨ ਅਤੇ ਬਸੰਤ ਰੁੱਤ ਨੂੰ ਖੁਸ਼ੀਆਂ ਅਤੇ ਬਹਾਰ ਦਾ ਮੌਸਮ ਦੱਸਦੇ ਹੋੲ,ੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਖੁਸ਼ੀਆ ਲਿਆਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਤੇ ਸੰਗੀਤ ਵਿਭਾਗ ਦੇ ਮੁੱਖੀ ਮੈਡਮ ਮਧੂ ਸੇਠੀ, ਸਮੂਹ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ।

No comments: