BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਠੇਕਾ ਹਰਿਆਣਾ ਸ਼ਰਾਬ ਦੀਆਂ ਚਾਰ ਪੇਟੀਆਂ ਸਮੇਤ ਇੱਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਬਠਿੰਡਾ ਦੇ ਸੀ. ਆਈ. ਏ 02 ਨੇ ਇੱਕ ਵਿਅਕਤੀ ਨੂੰ ਠੇਕਾ ਹਰਿਆਣਾ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਥਿਤ ਦੋਸ਼ੀ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ 02 ਬਠਿੰਡਾ ਦੇ ਹੌਲਦਾਰ ਗੁਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਤਲਵੰਡੀ ਸਾਬੋ ਰਾਮਾਂ ਰੋਡ 'ਤੇ ਸੂਏ ਕੋਲ ਗੱਟੇ ਵਿੱਚ ਕਥਿਤ ਤੌਰ 'ਤੇ ਠੇਕਾ ਸ਼ਰਾਬ ਹਰਿਆਣ ਲੈ ਕੇ ਖੜੇ ਵਿਅਕਤੀ ਦੀ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਪੇਟੀਆਂ ਠੇਕਾ ਸ਼ਰਾਬ ਹਰਿਆਣਾ ਬਰਾਮਦ ਕੀਤੀਆਂ ਗਈਆਂ। ਪੁਲਿਸ ਪਾਰਟੀ ਨੇ ਸ਼ਰਾਬ ਨੂੰ ਆਪਣੇ ਕਬਜੇ ਵਿੱਚ ਲੈ ਕੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਕਥਿਤ ਦੋਸ਼ੀ ਦੀ ਪਛਾਣ ਨਵਤੇਜ ਸਿੰਘ ਵਾਸੀ ਕਮਾਲੂ ਵਜੋਂ ਹੋਈ ਹੈ।

No comments: