BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਈ ਡੱਲ ਸਿੰਘ ਗੱਤਕਾ ਅਕੈਡਮੀ ਵੱਲੋਂ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ

ਤਲਵੰਡੀ ਸਾਬੋ, 29 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖ ਮਾਰਸ਼ਲ ਖੇਡ ਗੱਤਕੇ ਨਾਲ ਜੋੜਨ ਦਾ ਕੰਮ ਕਰ ਰਹੀ ਸਥਾਨਕ ਸ਼ਹਿਰ ਦੀ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਵੱਲੋਂ ਬੀਤੇ ਦਿਨਾਂ ਤੋਂ ਆਰੰਭੇ ਗਏ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਵਿੱਚ ਨੇੜਲੇ ਪਿੰਡ ਮਲਕਾਣਾ ਦੇ ਸਰਕਾਰੀ ਸਕੂਲ ਦੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਅੱਜ ਇੱਥੋਂ ਤਸਵੀਰਾਂ ਤੇ ਪ੍ਰੈੱਸ ਰਿਲੀਜ ਜਾਰੀ ਕਰਦਿਆਂ ਗੱਤਕਾ ਅਕੈਡਮੀ ਦੇ ਪ੍ਰਧਾਨ ਭਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਮਲਕਾਣਾ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਕਾਪੀਆਂ ਤੋਂ ਲੈ ਕੇ ਪੈੱਨ, ਪੈਨਸਲਾਂ ਸਮੁੱਚਾ ਸ਼ਟੇਸ਼ਨਰੀ ਦਾ ਸਮਾਨ ਮੁਫਤ ਵੰਡਿਆ ਗਿਆ। ਉਨਾਂ ਦੱਸਿਆ ਕਿ ਗੱਤਕਾ ਅਕੈਡਮੀ ਅੱਗੇ ਵੀ ਲੋੜਵੰਦਾਂ ਦੀ ਸਹਾਇਤਾ ਕਰਨ ਤੇ ਸਮਾਜ ਸੇਵੀ ਕਾਰਜਾਂ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਦੀ ਰਹੇਗੀ। ਇਸ ਮੌਕੇ ਸਕੂਲ ਸਟਾਫ ਨੇ ਅਕੈਡਮੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸਟਾਫ ਤੋਂ ਇਲਾਵਾ ਸੋਨੀ ਜੱਸਲ ਅਤੇ ਹੋਰ ਮੋਹਤਬਰ ਵੀ ਹਾਜਿਰ ਸਨ।

No comments: