BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦੇਣ ਨਾਲ ਦੋ ਨੌਜਵਾਨਾਂ ਦੀ ਮੌਤ, ਨਗਰ ਅੰਦਰ ਸੋਗ ਦੀ ਲਹਿਰ

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੀ ਦੇਰ ਰਾਤ ਤਲਵੰਡੀ ਸਾਬੋ ਬਠਿੰਡਾ ਰੋੜ ਤੇ ਵਾਪਰੇ ਸੜਕੀ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ,ਪੁਲਸ ਨੇ ਅਣਪਛਾਤੇ ਵਾਹਨਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਨਾਨਕ ਸਿੰਘ (22) ਅਤੇ ਗਗਨਦੀਪ ਸਿੰਘ (21) ਕਿਸੇ ਕੰਮ ਤੋਂ ਬਠਿੰਡਾ ਵੱਲੋਂ ਆਪਣੇ ਮੋਟਰਸਾਈਕਲ ਤੇ ਤਲਵੰਡੀ ਸਾਬੋ ਵੱਲ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਣ ਨੇ ਰਿਲਾਇੰਸ ਪੰਪ ਨੇੜੇ ਉਹਨਾਂ ਦੇ ਮੋਟਰਸਾਈਕਲ ਅੱਗੇ ਜਾ ਰਹੇ ਵਾਹਨ ਨੇ ਲਾਪ੍ਰਵਾਹੀ ਨਾਲ ਬ੍ਰੇਕ ਲਗਾ ਦਿੱਤੀ ਜਿਸ ਨਾਲ ਉਹਨਾਂ ਦਾ ਮੋਟਰਸਾਈਕਲ ਜਾ ਕੇ ਵਾਹਣ ਨਾਲ ਟਕਰਾ ਗਿਆ ਜਿਸ ਨਾਲ ਦੋਵੇਂ ਨੌਜਵਾਨ ਜਖਮੀ ਹੋ ਗਏ।ਵਾਹਨ ਚਾਲਕ ਤੁਰੰਤ ਵਾਹਨ ਲੈ ਕੇ ਉੱਥੋਂ ਦੌੜ ਗਿਆ। ਜਖਮੀ ਨੌਜਵਾਨਾਂ ਨੂੰ ਤੁਰੰਤ ਰਿਲਾਇੰਸ ਪੰਪ ਤੇ ਕੰਮ ਕਰਦੇ ਮੁਲਾਜਮਾਂ ਵੱਲੋਂ 108 ਐਂਬੂਲੈਂਸ ਰਾਹੀਂ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਜਿੰਨਾ ਵਿੱਚੋਂ ਨਾਨਕ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦੋਂ ਕਿ ਗਗਨਦੀਪ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਪਰ ਗਗਨਦੀਪ ਵੀ ਜਖਮਾਂ ਦੀ ਤਾਬ ਨਾ ਸਹਾਰਦੇ ਹੋਏ ਰਾਸਤੇ ਵਿੱਚ ਹੀ ਦਮ ਤੋੜ ਗਿਆ।ਮ੍ਰਿਤਕ ਗਗਨਦੀਪ ਸਿੰਘ ਬਾਕਸਿੰਗ ਦਾ ਖਿਡਾਰੀ ਵੀ ਸੀ। ਦੋਵੇਂ ਨੌਜਵਾਨਾਂ ਦੀ ਮੌਤ ਕਰਕੇ ਨਗਰ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।
ਤਲਵੰਡੀ ਸਾਬੋ ਪੁਲਸ ਨੇ ਦੋਵਂੇ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿੱਚੋਂ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ। ਪੁਲਸ ਨੇ ਮ੍ਰਿਤਕ ਗਗਨਦੀਪ ਸਿੰਘ ਦੇ ਪਿਤਾ ਸੁਖਪਾਲ ਸਿੰਘ ਬਿਆਨਾਂ ਤੇ ਅਣਪਛਾਤੇ ਵਾਹਣ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ ਗੁਰਮੇਜ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਦੋਸ਼ੀ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।ਦੂਜੇ ਪਾਸੇ ਨਗਰ ਦੇ ਦੋ ਨੌਜਵਾਨਾਂ ਦੀ ਮੌਤ ਨੂੰ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪਰਿਵਾਰਾਂ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਪੀੜਿਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ।

No comments: