BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰਾਮਗੜ੍ਹੀਆ ਇੰਸਟੀਚਿਊਟ ਆਫ ਮੈਂਨਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਕਾਲਜ 'ਚ ਧੂਮ-ਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਜਲੰਧਰ 13 ਜਨਵਰੀ (ਗੁਰਕੀਰਤ ਸਿੰਘ)- ਰਾਮਗੜ੍ਹੀਆ ਐਜ਼ੂਕੇਸ਼ਨ ਕੋਸ਼ਲ ਦੇ ਚੇਅਰਪ੍ਰਸਨ ਅਤੇ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ ਦੀ ਯੋਗ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜਨੀਅਰਿੰਗ ਟੈਕਨਾਲੋਜੀ ਅਤੇ ਰਾਮਗੜ੍ਹੀਆ ਇੰਸਟੀਚਿਊਟ ਆਫ ਮੈਂਨਜ਼ਮੈਂਟ ਐਂਡ ਅਡਵਾਂਸ ਸਟੱਡੀਜ਼ ਕਾਲਜ 'ਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਰਾਮਗੜ੍ਹੀਆ ਐਜ਼ੂਕੇਸ਼ਨ ਕੋਸ਼ਲ ਦੇ ਚੇਅਰਪ੍ਰਸਨ ਅਤੇ ਪ੍ਰਧਾਨ ਮੈਡਮ ਮਨਪ੍ਰੀਤ ਕੌਰ ਭੋਗਲ, ਡਾਇਰੈਕਟਰ ਡਾ. ਵੀਓਮਾ ਭੋਗਲ ਢੱਟ ਅਤੇ ਮਾਸਟਰ ਸ਼ਾਹਜ਼ਾਦ ਢੱਟ ਵਿਸ਼ੇਸ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਾਘੀ ਦੀਆਂ ਵਧਾਈਆਂ ਦਿਤੀਆਂ ਤੇ ਸਾਰੇ ਸਟਾਫ ਨੂੰ ਮੂੰਗਫਲੀ ਅਤੇ ਰੇਓੜੀਆਂ ਵੰਡੀਆਂ ਗਈਆਂ। ਰਾਮਗੜ੍ਹੀਆ ਐਜ਼ੂਕੇਸ਼ਨ ਕੋਸ਼ਲ ਦੇ ਡਾਇਰੈਕਟਰ ਡਾ. ਵੀਓਮਾ ਭੋਗਲ ਢੱਟ ਨੇ ਬੇਟੀ ਬਚਾਓ ਅਤੇ ਬੇਟੀ ਪੜਾਓ ਦਾ ਸੰਦੇਸ਼ ਦਿੰਦੇ ਕਿਹਾ ਕਿ ਰਾਮਗੜ੍ਹੀਆ ਐਜ਼ੂਕੇਸ਼ਨ ਕੋਸ਼ਲ ਦੁਆਰਾ ਇਸ ਮੁੰਹਿਮ ਦਾ ਵਿਸਤਾਰ ਕਰਨ ਲਈ ਬਹਤ ਸਾਰੀਆਂ ਸਹੂਲਤਾਂ ਦਿੱਤੀਆ ਗਈਆਂ ਹਨ। ਜਿਸ ਦਾ ਫਾਇਦਾ ਗਰੀਬ ਘਰ ਦੀਆਂ ਲੜਕੀਆਂ ਨੂੰ ਵੀ ਮਿਲ ਰਿਹਾ ਹੈ ਤਾਂ ਕਿ ਲੜਕੀਆਂ ਵੀ ਪੜ੍ਹ ਲਿਖ ਕੇ ਆਪਣੇ ਦੇਸ਼ ਅਤੇ ਵਿਦੇਸ਼ਾਂ ਵਿੱਚ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਸਕਣ। ਰਾਮਗੜ੍ਹੀਆ ਇੰਸਟੀਚਿਊਟ ਆਫ ਇੰਜਨੀਅਰਿੰਗ ਟੈਕਨਾਲੋਜੀ ਦੇ ਪ੍ਰਿੰਸੀਪਲ ਡਾ. ਨਵੀਨ ਢਿਲੋਂ ਨੇ ਆਏ ਮਹਿਮਾਨਾਂ ਦਾ ਪ੍ਰੋਗਰਾਮ 'ਚ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਇੰਜ.ਗੌਤਮ ਕੋਚਰ, ਇੰਜ.ਲਵਦੀਪ ਸਿੰਘ, ਇੰਜ.ਪ੍ਰਮਿੰਦਰ ਸਿੰਘ, ਮੈਡਮ ਗੁਰਪ੍ਰੀਤ ਕੌਰ, ਸੋਨਪੀਤ ਕੌਰ ਟਰੇਨਿੰਗ ਐਂਡ ਪਲੇਸਮੈਂਟ ਅਫਸਰ, ਵਰਿੰਦਰ ਪੱਬੀ, ਜਸਪੀਤ ਸਿੰਘ, ਇੰਜ.ਰਾਜਵਿੰਦਰ ਸਿੰਘ ਬਾਂਸਲ, ਸੰਜੇ ਮਿਸ਼ਰਾ ਅਤੇ ਸਮੂਹ ਸਟਾਫ ਹਾਜ਼ਰ ਸਨ।

No comments: