BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੂੰ ਵੰਡੇ ਨੈਤਿਕ ਸਿੱਖਿਆ ਸਰਟੀਫਿਕੇਟ

ਤਲਵੰਡੀ ਸਾਬੋ, 31 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਵਿਖੇ ਸਥਿਤ ਗੁਰੂ ਹਰਗੋਬਿੰਦ ਪਬਲਿਕ ਸੀਨੀ: ਸੈਕੰ: ਸਕੂਲ ਦੇ ਉਹਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਜਿੰਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵੱਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨਾਂ 'ਚ ਚੰਗੀਆਂ ਪ੍ਰਾਪਤੀਆਂ ਕੀਤੀਆਂ। ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਸਕੂਲ ਦੇ ਬੱਚਿਆਂ ਨੇ ਸਟੱਡੀ ਸਰਕਲ ਵੱਲੋਂ ਹਰ ਸਾਲ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਦਿੱਤੇ ਸਨ ਜਿੰਨ੍ਹਾਂ ਨੇ ਚੰਗੇ ਨੰਬਰ ਲੈ ਕੇ ਇਹ ਇਮਤਿਹਾਨ ਪਾਸ ਕੀਤੇ ਹਨ ਅਤੇ ਇੱਥੋਂ ਤੱਕ ਕਿ ਸਕੂਲ ਦੀ ਇੱਕ ਵਿਦਿਆਰਥਣ ਪ੍ਰਵੀਨ ਕੌਰ ਨੇ ਮੈਰਿਟ ਵੀ ਹਾਸਲ ਕੀਤੀ ਹੈ ਜਿਸ ਨੂੰ ਸਟੱਡੀ ਸਰਕਲ ਵੱਲੋਂ 5 ਫਰਵਰੀ ਨੂੰ ਬਠਿੰਡਾ ਵਿਖੇ ਕਰਵਾਏ ਜਾ ਯੂਥ ਫੈਸਟੀਵਲ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਆ ਜਾਵੇਗਾ। ਉਹਨਾਂ ਦੱਸਿਆ ਕਿ ਅੱਜ ਉਕਤ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।
ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਸਿੱਧੂ ਨੇ ਜਿੱਥੇ ਸਟੱਡੀ ਸਰਕਲ ਦਾ ਧੰਨਵਾਦ ਕਰਦਿਆਂ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਸਕੱਤਰ ਮੈਡਮ ਪਰਮਜੀਤ ਕੌਰ ਜਗਾ, ਜਸਪਾਲ ਕੁਮਾਰ, ਗੁਰਪ੍ਰੀਤ ਕੌਰ ਨਥੇਹਾ, ਕਮਲਪ੍ਰੀਤ ਕੌਰ, ਜਸਵਿੰਦਰ ਕੌਰ ਤੋਂ ਇਲਾਵਾ ਸਮੁੱਚਾ ਸਟਾਫ ਹਾਜ਼ਰ ਸੀ।

No comments: