BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਤਲਵੰਡੀ ਸਾਬੋ, 17 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਥਾਨਕ ਮੰਡੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗੈਰ ਕਾਨੂੰਨੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ ਜਿਸ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ। ਚੌਂਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਮੰਡੀ ਦੀ ਪੁਲਿਸ ਦੀ ਅਗਵਾਈ ਵਿੱਚ ਲੱਗੇ ਨਾਕੇ ਦੌਰਾਨ ਪਿੰਡ ਲਹਿਰੀ ਕੋਲ ਇੱਕ ਸ਼ੱਕੀ ਵਿਅਕਤੀ ਆਉਂਦੇ ਦੇਖਿਆ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਗੈਰ ਕਾਨੂੰਨੀ ਤੌਰ 'ਤੇ 840 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਥਿਤ ਦੋਸ਼ੀ ਦੀ ਪਛਾਣ ਦਾਰਾ ਸਿੰਘ ਪਿੰਡ ਲਹਿਰੀ ਵਜੋਂ ਹੋਈ ਜਿਸ ਨੂੰ ਗ੍ਰਿਫਤਾਰ ਕਰਕੇ ਪੁਲਿਸ ਨੇ ਮਕੁੱਦਮਾ ਨੰ: 13 ਤਹਿਤ ਐਨ. ਡੀ. ਪੀ. ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ।

No comments: