BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਹਾਈ ਸਕੂਲ ਬਹਿਮਣ ਜੱਸਾ ਸਿੰਘ ਵਿਖੇ ਟ੍ਰੈਫਿਕ ਸੈਮੀਨਾਰ ਆਯੋਜਿਤ

ਤਲਵੰਡੀ ਸਾਬੋ, 17 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬਹਿਮਣ ਜੱਸਾ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂੰ ਕਰਾਵਉਣ ਦੇ ਮਕਸਦ ਤਹਿਤ ਸਕੂਲ ਅੰਦਰ ਟ੍ਰੈਫਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸ. ਹਾਕਮ ਸਿੰਘ ਨੇ ਮੁੱਖ ਬੁਲਾਰੇ ਦੇ ਤੌਰ 'ਤੇ ਹਾਜ਼ਰੀ ਭਰੀ। ਇਸ ਮੌਕੇ ਹਾਕਮ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਕੂਲੀ ਬੱਚਿਆਂ, ਸਟਾਫ ਅਤੇ ਡਰਾਇਵਰਾਂ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਦਿਨੋਂ ਦਿਨ ਆਵਾਜਾਈ ਦੇ ਸਾਧਨਾਂ ਦੀ ਗਿਣਤੀ ਵਧਣ ਨਾਲ ਸੜਕੀ ਦੁਰਘਟਨਾਵਾਂ ਦੀ ਵੀ ਗਿਣਤੀ ਵਧਦੀ ਜਾ ਰਹੀ ਹੈ ਜਿਸ ਪ੍ਰਤੀ ਸਾਨੂੰ ਪੂਰੇ ਚੌਕਸ ਹੋ ਕੇ ਵਹੀਕਲ ਨੂੰ ਚਲਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਜਦੋਂ ਅਸੀਂ ਮੁੱਖ ਮਾਰਗ 'ਤੇ ਚੜ੍ਹਦੇ ਹਾਂ ਤਾਂ ਇਹ ਯਕੀਨੀ ਬਣਾਇਆ ਜਾਵੇ ਕਿ ਦੋਨੋਂ ਪਾਸਿਆਂ ਤੋਂ ਕੋਈ ਵਹੀਕਲ ਤਾਂ ਨਹੀਂ ਆ ਰਿਹਾ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੜਕ ਕਿਨਾਰੇ ਪੈਦਲ ਚਲਦਿਆਂ ਫੁੱਟਪਾਥ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਸਕੂਲ ਮੁਖੀ ਮੈਡਮ ਪ੍ਰੀਤੀ ਢਿੱਲੋਂ ਨੇ ਬੱਚਿਆਂ ਨੂੰ ਨੈਤਿਕ ਸਿੱਖਿਆ ਸਬੰਧੀ ਭਾਸਣ ਵੀ ਦਿੱਤਾ। ਇਸ ਸਮੇਂ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਨਾਇਬ ਸਿੰਘ ਧਨੋਆ ਨੇ ਆਏ ਮਹਿਮਾਨਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਮੌਕੇ ਨਿਰਮਲ ਸਿੰਘ, ਧੰਨਾ ਸਿੰਘ, ਸੁਖਜਿੰਦਰ ਸਿੰਘ ਕਾਲਾ, ਜਸਵੰਤ ਗਿੱਲ, ਤਜਿੰਦਰ ਸਿੰਘ, ਰਣਜੀਤ ਕੌਰ, ਰਾਜੀਵ ਕੁਮਾਰ, ਸੁਖਦੀਪ ਕੌਰ ਅਤੇ ਗੁਰਸ਼ਰਨ ਸਿੰਘ ਤੋਂ ਇਲਾਵਾ ਸਮੁੱਚੇ ਸਕੂਲ ਸਟਾਫ ਦਾ ਵਿਸ਼ੇਸ਼ ਯੋਗਦਾਨ ਰਿਹਾ।

No comments: