BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹਿੰਦੂ ਕੰਨਿਆ ਕਾਲਜ ਵਿੱਚ ਲੀਗਲ ਲਿਟਰੇਸੀ ਕਲੱਬ ਵਲੋਂ ਸੈਮੀਨਾਰ

ਜਲੰਧਰ 24 ਜਨਵਰੀ (ਜਸਵਿੰਦਰ ਆਜ਼ਾਦ)- ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਲੀਗਲ ਲਿਟਰੇਸੀ ਕਲ'ਬ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਬੁਲਾਰੇ ਸ਼੍ਰੀ ਸੰਜੀਵ ਕੁੰਦੀ, ਚੀਫ ਜੁਡੀਸ਼ੀਅਲ ਰਾਜਿਸਟਰੇਟ, ਕਪੂਰਥਲਾ ਨੇ ਸ਼ਿਰਕਤ ਕੀਤੀ। ਸ਼੍ਰੀ ਸੰਜੀਵ ਕੁੰਦੀ ਜੀ ਦਾ ਕਾਲਜ ਵਲੋਂ ਫੁੱਲਾਂ ਨਾਲ ਸੁਆਗਤ ਕੀਤਾ ਗਿਆ।ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀ ਹਰਿ ਬੁੱਧ ਸਿੰਘ ਬਾਵਾ ਤੇ ਪ੍ਰਿੰਸੀਪਲ ਡਾ ਅਰਚਨਾ ਗਰਗ ਜੀ ਨੇ ਕੀਤੀ। ਸ਼੍ਰੀ ਸੰਜੀਵ ਜੀ ਨੇ ਔਰਤਾਂ ਦੇ ਅਧਿਕਾਰਾਂ ਦੀ ਗੱਲ ਕਰਦਿਆਂ ਆਰਟੀਕਲ ੩੯ਅ ਤੇ ਮੁਫਤ ਕਾਨੂੰਨੀ ਸੇਵਾਵਾਂ ਸੰਬੰਧੀ ਵਿਸਤਾਰ ਵਿੱਚ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਸਵਾਲਾਂ ਦੇ ਜੁਆਬ ਦਿੱਤੇ। ਉਨਾਂ ਦ'ਸਿਆ ਕਿ ਔਰਤਾਂ ਆਪਣੇ ਅਧਿਕਾਰਾਂ ਲਈ ਵੱਡੀ ਗਿਣਤੀ ਵਿਚ ਅਗੇ ਆ ਰਹੀਆਂ ਹਨ, ਅਜੇ ਵੀ ਕਈ ਔਰਤਾਂ ਐਸੀਆਂ ਹਨ ਜਿਨ੍ਹਾਂ ਨੂੰ ਆਪਣੇ ਅਧਿਕਾਰਾਂ ਦਾ ਗਿਆਨ ਨਹੀਂ। ਸਾਡਾ ਮਕਸਦ ਉਨਾਂ ਨੂੰ ਜਾਗਰੂਕ ਕਰਨਾ ਹੈ। ਸੈਮੀਨਾਰ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਅਰਚਨਾ ਗਰਗ ਜੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਸ਼੍ਰੀ ਸੰਜੀਵ ਕੁੰਦੀ ਜੀ ਨੂੰ ਕਾਲਜ ਵਲੋਂ ਸਨਮਾਨ ਚਿੰਨ੍ਹ ਭੇਂਟ ਕੀਤਾ।ਸੈਮੀਨਾਰ ਵਿਚ ਡਾ. ਭੁਪਿੰਦਰ ਕੌਰ ,ਮੈਡਮ ਰਮਨਦੀਪ, ਮੈਡਮ ਵਰਿੰਦਰ, ਮੈਡਮ ਪਰਮਜੀਤ ਤੇ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।ਇਸ ਸੈਮੀਨਾਰ ਵਿੱਚ ਮੈਡਮ ਸੁਰੇਸ਼ ਸ਼ਰਮਾ ਨੇ ਮੰਚ ਸੰਚਾਲਨ ਬਾਖੂਬੀ ਕੀਤਾ।

No comments: